← ਪਿਛੇ ਪਰਤੋ
ਦੀਦਾਰ ਗੁਰਨਾ
ਰਾਜਪੁਰਾ 16 ਸਤੰਬਰ : ਰਾਜਪੁਰਾ ਵਿੱਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋ ਪੁਰਾਣਾ ਰਾਜਪੁਰਾ ਤੋਂ ਕੁੱਝ ਪਰਿਵਾਰਾਂ ਨੇ ਕਾਂਗਰਸ ਦਾ ਪੱਲਾ ਫੜਿਆ , ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ,ਇਸ ਮੌਕੇ ਵਿਧਾਇਕ ਕੰਬੋਜ ਨੇ ਪਾਰਟੀ ਚਿੰਨ੍ਹ ਦਾ ਸਿਰੋਪਾ ਪਾ ਕੇ ਮੈਂਬਰਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਇਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ
Total Responses : 189