ਆਮ ਆਦਮੀ ਪਾਰਟੀ ਵੱਲੋਂ ਬਠਿੰਡਾ ਜ਼ਿਲ੍ਹੇ ’ਚ ਅਹੁਦੇਦਾਰਾਂ ਦਾ ਐਲਾਨ
ਅਸ਼ੋਕ ਵਰਮਾ
ਬਠਿੰਡਾ,16 ਸਤੰਬਰ 2021:ਮਿਸ਼ਨ 2022 ਨੂੰ ਸਫਲ ਬਨਾਉਣ ਲਈ ਆਮ ਆਦਮੀ ਪਾਰਟੀ ਨੇ ਬਠਿੰਡਾ ਸ਼ਹਿਰੀ ਹਲਕੇ ਤੋਂ ਜਗਰੂਪ ਸਿੰਘ ਗਿੱਲ ਨੂੰ ਹਲਕਾ ਇੰਚਾਰਜ ਲਾਉਣ ਤੋਂ ਬਾਅਦ ਕਮਲਜੀਤ ਕੌਰ ਭੁੱਚੋ ਨੂੰ ਹਲਕਾ ਕਮੇਟੀ ਕੋਆਰਡੀਨੇਟਰ, ਕੁਲਦੀਪ ਕੌਰ ਹਲਕਾ ਕਮੇਟੀ ਕੋਆਰਡੀਨੇਟਰ, ਸਤਵੀਰ ਕੌਰ ਕਾਲਝਰਾਣੀ ਹਲਕਾ ਕਮੇਟੀ ਕੋਆਰਡੀਨੇਟਰ, ਅਲਕਾ ਹਾਂਡਾ ਹਲਕਾ ਕਮੇਟੀ ਕੋਆਰਡੀਨੇਟਰ, ਨਿਰਮਲ ਕੌਰ ਹਲਕਾ ਕਮੇਟੀ ਕੋਆਰਡੀਨੇਟਰ ਅਤੇ ਡਿੰਪਲ ਕੌਰ ਨੂੰ ਹਲਕਾ ਕਮੇਟੀ ਕੋਆਰਡੀਨੇਟਰ ਨਿਯੁਕਤ ਕੀਤਾ ਹੈ । ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੁਰਾ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਤੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਆਪ ਆਗੂਆਂ ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਲੋਕ ਸਭਾ ਇੰਚਾਰਜ ਰਕੇਸ਼ ਪੁਰੀ, ਬਠਿੰਡਾ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ, ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ, ਸਟੇਟ ਟ੍ਰੇਡ ਵਿੰਗ ਦੇ ਕੋ ਪ੍ਰੈਜੀਡੈਂਟ ਅਨਿਲ ਠਾਕੁਰ, ਸਟੇਟ ਸੂਬਾ ਮੀਤ ਪ੍ਰਧਾਨ ਲੀਗਲ ਸੈੱਲ ਨਵਦੀਪ ਸਿੰਘ ਜੀਦਾ,ਜਿਲ੍ਹਾ ਮੀਤ ਪ੍ਰਧਾਨ ਬਠਿੰਡਾ ਸ਼ਹਿਰੀ ਅੰਮ੍ਰਿਤ ਅਗਰਵਾਲ, ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ ,ਸੋਸ਼ਲ ਮੀਡੀਆ ਇੰਚਾਰਜ ਸੁਖਵੀਰ ਸਿੰਘ ਬਰਾੜ, ਬੁੱਧੀਜੀਵੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਫੁੱਲੋ ਮਿੱਠੀ, ਬੀ ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਮਨਦੀਪ ਕੌਰ ਰਾਮਗੜ੍ਹੀਆ ਅਤੇ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਅਮਰਦੀਪ ਸਿੰਘ ਰਾਜਨ ਆਦਿ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਹੈ।