ਸੁਰੱਖਿਅਤ ਮਾਤ੍ਰਤਵ ਮੁਹਿੰਮ" ਅਧੀਨ 983 ਗਰਭਵਤੀ ਔਰਤਾਂ ਦੀ ਮੈਡੀਕਲ ਜਾਂਚ - ਡਾ ਜਸਬੀਰ ਸਿੰਘ ਔਲਖ
ਕਮਲਜੀਤ ਸਿੰਘ ਸੰਧੂ
- "133 ਗਰਭਵਤੀ ਔਰਤਾਂ ਦੀ ਕੀਤੀ ਗਈ ਕੋਰੋਨਾ ਵੈਕਸੀਨੇਸ਼ਨ"
ਬਰਨਾਲਾ 16 ਸਤੰਬਰ 2021 - ਸਿਹਤ ਵਿਭਾਗ ਵੱਲੋਂ ਮਹੀਨੇ ਦੀ ਹਰੇਕ 9 ਤਰੀਕ ਨੂੰ "ਸੁਰੱਖਿਅਤ ਮਾਤ੍ਰਤਵ ਮੁਹਿੰਮ" ਤਹਿਤ ਇਹ ਵਿਸ਼ੇਸ਼ ਜਾਂਚ ਕੈਂਪ ਲਗਵਾਇਆ ਜਾਂਦਾ ਹੈ। ਇਸੇ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਨਵਜੋਤ ਪਾਲ ਭੁੱਲਰ ਜਿਲਾ ਪਰਿਵਾਰ ਭਲਾਈ ਅਫਸਰ ਦੀ ਅਗਵਾਈ ਵਿੱਚ "ਸੁਰੱਖਿਅਤ ਮਾਤ੍ਰਤਵ ਮੁਹਿੰਮ" ਦਾ ਦਾਇਰਾ ਵਿਸ਼ਾਲ ਕਰਦਿਆਂ ਇਸ ਨੂੰ ਮਿਤੀ 8,9,10 ਤੇ 13,14 ਸਤੰਬਰ ਨੂੰ ਜਿਲੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਔਰਤ ਦੇ ਮਾਹਰ ਡਾਕਟਰਾਂ ਵੱਲੋਂ ਵਿਸ਼ੇਸ਼ ਕੈਂਪ ਰਾਂਹੀ ਗਰਭਵਤੀ ਔਰਤਾਂ ਦੀ ਜਾਂਚ ਅਤੇ ਗਰਭਵਤੀ ਔਰਤਾਂ ਦੀ ਕੋਰੋਨਾ ਵੈਕਸੀਨੇਸ਼ਨ ਕੀਤੀ ਗਈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ ਜਸਬੀਰ ਸਿੰਘ ਔਲ਼ਖ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਜਦ ਕਿਸੇ ਜਿਲੇ ਵੱਲੋਂ ਇਸ ਮੁਹਿੰਮ ਦਾ ਦਾਇਰ ਇਕ ਦਿਨ ਤੋਂ ਵਧਾ ਕੇ ਪੰਜ ਦਿਨਾਂ ਦਾ ਕੀਤਾ ਹੋਵੇ ਤੇ ਜੱਚਾ ਬੱਚਾ ਦੀ ਸਿਹਤ ਸੰਭਾਲ ਪ੍ਰਤੀ ਸਿਹਤ ਵਿਭਾਗ ਵੱਲੋਂ ਇਹਨਾਂ ਵਿਸ਼ੇਸ਼ ਕੈਂਪਾ ਦੌਰਾਨ ਔਰਤਾਂ ਰੋਗਾਂ ਦੇ ਮਾਹਿਰ ਡਾਕਟਰ/ਮੈਡੀਕਲ ਅਫਸਰਾਂ ਵੱਲੋਂ ਪੀ.ਐਚ.ਸੀ. ਪੱਧਰ ਤੱਕ ਗਰਭਵਤੀ ਔਰਤਾਂ ਦੀ ਜਾਂਚ ਲਈ ਡਿਊਟੀ ਲਗਾਈ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਕੈਪਾਂ ਦੌਰਾਨ ਗਰਭਵਤੀਆਂ ਦੀ ਮੈਡੀਕਲ ਜਾਂਚ ਅਤੇ ਕੌਂਸਲਿੰਗ ਕਰ ਕੇ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ ਅਤੇ ਲੋੜੀਂਦੇ ਚੈਕਅੱਪ ਸਮੇਂ ਸਿਰ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।ਇਸਦੇ ਨਾਲ ਹੀ ਗਰਭਵਤੀ ਔਰਤਾਂ ਦੀ ਕੋਰੋਨਾ ਵੈਕਸੀਨੇਸ਼ਨ ਵੀ ਕੀਤੀ ਗਈ।
ਸਿਵਲ ਸਰਜਨ ਬਰਨਾਲਾ ਨੇ ਕਿਹਾ ਇਹਨਾਂ ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਿਤ ਏਰੀਏ ਦੀ ਆਸ਼ਾ ਵੱਲੋਂ ਵੱਧ ਤੋਂ ਵੱਧ ਗਰਭਵਤੀ ਔਰਤਾਂ ਨੂੰ ਇਹਨਾਂ ਕੈਂਪਾਂ ਵਿੱਚ ਜਾਂਚ ਲਈ ਲੈ ਕੇ ਆਇਆ ਗਿਆ। ਜਿਲਾ ਬਰਨਾਲਾ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਤੰਬਰ ਮਹੀਨੇ ਦੀ "ਸੁਰੱਖਿਅਤ ਮਾਤ੍ਰਤਵ ਮੁਹਿੰਮ" ਦੌਰਾਨ 983 ਗਰਭਵਤੀ ਔਰਤਾਂ ਦੀ ਜਾਂਚ ਅਤੇ 133 ਗਰਭਵਤੀ ਔਰਤਾਂ ਦਾ ਕੋਰੋਨਾ ਟੀਕਾਕਰਣ ਕੀਤਾ ਗਿਆ।
ਡਾ ਔਲ਼ਖ ਨੇ ਦੱਸਿਆ ਕਿ "ਸੁਰੱਖਿਅਤ ਮਾਤ੍ਰਤਵ ਮੁਹਿੰਮ" ਤਹਿਤ ਲਗਾਏ ਜਾਂਦੇ ਵਿਸ਼ੇਸ਼ ਕੈਂਪਾ ਦਾ ਮੁੱਖ ਉਦੇਸ਼ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸੰਪੂਰਨ ਦੇਖਭਾਲ ਤੇ ਸਿਹਤ ਵਿਭਾਗ ਜਣੇਪੇ ਦੌਰਾਨ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਪ੍ਰਤੀ ਜਾਗਰੂਕ ਕਰਨਾ ਹੁੰਦਾ ਹੈ। ਇਹਨਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਨੂੰ ਪੋਸ਼ਟੀਕ ਭੋਜਨ ਖਾਣ ਲਈ ਪ੍ਰੇਰਿਤ ਕਰਦਿਆਂ ਦੱਸਿਆ ਗਿਆ ਕਿ ਗਰਭਵਤੀਆਂ ਨੂੰ ਹਰੀਆਂ ਪੱਤੇਦਾਰ ਸਬਜੀਆ,ਮੌਸਮੀ ਫਲ,ਗੁੜ,ਚਣੇ,ਦੁੱਧ,ਦਹੀਂ,ਜੂਸ, ਆਦਿ ਪੌਸ਼ਟਿਕ ਭੋਜਨ ਦਾ ਸੇਵਨ ਕੀਤਾ ਜਾਵੇ ਅਤੇ ਸਮੇਂ ਸਮੇਂ `ਤੇ ਮਾਹਰ ਡਾਕਟਰਾਂ ਦੀ ਸਲਾਹ ਲਈ ਜਾਵੇ ਤਾਂ ਜੋ ਸਮੇਂ ਸਿਹਤ ਕਿਸੇ ਵੀ ਤਕਲੀਫ ਦਾ ਪਤਾ ਕਰਕੇ ਇਲਾਜ ਕੀਤਾ ਜਾ ਸਕੇ।
ਡਾ ਔਲ਼ਖ ਨੇ ਦੱਸਿਆ ਕਿ ਸਿਵਲ ਸਰਜਨ ਦਫਤਰ ਦੇ ਸਮੂਹ ਪੌ੍ਰਗਰਾਮ ਅਫਸਰਾਂ ਅਤੇ ਮਾਸ ਮੀਡੀਆ ਵਿੰਗ ਵੱਲੋਂ ਇਹਨਾਂ ਕੈਂਪਾਂ ਦਾ ਦੌਰਾ ਵੀ ਕੀਤੀ ਗਈ ਤੇ ਦੱਸਿਆ ਕਿ ਜੱਚਾ ਬੱਚਾ ਦੀ ਸਿਹਤ ਲਈ ਸੰਸਥਾਗਤ ਜਣੇਪ ਹੀ ਕਰਵਾਉਣਾ ਚਾਹੀਦਾ ਹੈ ਅਤੇ ਗਰਭਵਤੀਆਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲੀਆਂ ਅਹਿਮ ਤੇ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਈਦਾ ਲੈਣਾ ਚਾਹੀਦਾ ਹੈ।