ਸੁਖਬੀਰ ਬਾਦਲ, ਹਰਸਿਮਰਤ ਕੌਰ ਬਾਦਲ ਸਮੇਤ 15 ਲੀਡਰ ਕੀਤੇ ਗਿ੍ਫਤਾਰ
ਨਵੀਂ ਦਿੱਲੀ ,ਬਾਬੂਸ਼ਾਹੀ ਨੈੱਟਵਰਕ, 2021- ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿਚ ਅੱਜ ਦਿੱਲੀ ਸੰਸਦ ਵੱਲ ਕੀਤੇ ਜਾ ਰਹੇ ਮਾਰਚ ਦੇ ਤਹਿਤ ਪੁਲਿਸ ਨੇ ਸਖਤ ਰੋਕਾਂ ਲਗਾਈਆਂ । ਰੋਸ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਧਾਨ ਸੁਖਬੀਰ ਸਿੰਘ ਬਾਦਲ ਤੇ ਬੀਬੀ ਹਰਸਿਮਰਤ ਕੌਰ ਬਾਦਲ ਸਮੇਤ 15 ਲੀਡਰਾਂ ਨੂੰ ਦਿੱਲੀ ਪੁਲਿਸ ਨੇ ਗਿ੍ਫਤਾਰ ਕਰ ਲਿਆ ਹੈ। ਜਾਣਕਾਰੀ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਤੇ ਹੋਰਨਾਂ ਗਿ੍ਫਤਾਰ ਕੀਤੇ ਆਗੂਆਂ ਨੂੰ ਸੰਸਦ ਮਾਰਗ ਥਾਣੇ ਵਿਚ ਲਿਆਂਦਾ ਜਾ ਰਿਹਾ ਹੈ। ਯਾਦ ਰਹੇ ਕਿ ਬੀਤੇ ਦਿਨ ਦਿੱਲੀ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਲੀ ਸੰਸਦ ਵੱਲ ਮਾਰਚ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਸੀ, ਇਸ ਦੇ ਬਾਅਦ ਵੀ ਅਕਾਲੀ ਦਲ ਨੇ ਅੱਜ ਮਾਰਚ ਕੀਤਾ ।