ਅਮਰੀਕਾ ਦੇ ਪ੍ਰਸਿੱਧ ਉਦਯੋਗਪਤੀ ਜੇਪੀ ਖਹਿਰਾ ਨੇ ਪੀਐਸਆਈਡੀਸੀ ਦੇ ਚੇਅਰਮੈਨ ਬਾਵਾ ਨਾਲ ਕੀਤੀ ਮੁਲਾਕਾਤ
ਲੁਧਿਆਣਾ,ਬਾਬੂਸ਼ਾਹੀ ਨੈੱਟਵਰਕ, 18 ਸਤੰਬਰ 2021- ਅਮਰੀਕਾ ਦੇ ਪ੍ਰਸਿੱਧ ਉਦਯੋਗਪਤੀ ਜੇਪੀ ਖਹਿਰਾ ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨਾਲ ਮੁਲਾਕਾਤ ਕਰਨ ਲਈ ਪੀਐਸਆਈਡੀਸੀ ਆਫਿਸ ਪੁੱਜੇ ਅਤੇ ਉਨ੍ਹਾਂ ਨਾਲ ਪੰਜਾਬ ਵਿੱਚ ਇੰਡਸਟਰੀ ਦੀ ਤਰੱਕੀ ਲਈ ਵਿਚਾਰ ਵਟਾਂਦਰਾ ਕੀਤਾ। ਬਾਵਾ ਨੇ ਖਹਿਰਾ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਚ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕੈਪਟਨ ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਹੀ ਅੱਜ ਪੰਜਾਬ ਅੰਦਰ ਵੱਡੇ ਪੱਧਰ ਤੇ ਵਿਦੇਸ਼ਾਂ ਤੋਂ ਬਿਜ਼ਨਸਮੈਨ ਅਤੇ ਉਦਯੋਗਪਤੀ ਪੂੰਜੀ ਨਿਵੇਸ਼ ਲਈ ਅੱਗੇ ਆ ਰਹੇ ਹਨ। ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਸਵੈ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਖਹਿਰਾ ਨੇ ਕਿਹਾ ਕਿ ਭਾਵੇਂ ਅਸੀਂ ਵਿਦੇਸ਼ਾਂ ਚ ਜਾ ਵਸੇ ਹਾਂ ਪਰੰਤੂ ਅਸੀਂ ਆਪਣੀ ਧਰਤੀ ਪੰਜਾਬ ਨੂੰ ਕਦੇ ਭੁੱਲ ਨਹੀਂ ਸਕਦੇ। ਅਸੀਂ ਹਮੇਸ਼ਾ ਇਹ ਅਰਦਾਸ ਕਰਦੇ ਹਾਂ ਕਿ ਪੰਜਾਬ ਤਰੱਕੀ ਦੇ ਰਸਤੇ ਤੇ ਅੱਗੇ ਵਧੇ । ਇਸ ਮੌਕੇ ਤੇ ਲਾਰਜ ਇੰਡਸਟਰੀ ਪੰਜਾਬ ਦੇ ਚੇਅਰਮੈਨ ਪਵਨ ਦੀਵਾਨ, ਸੇਵਾਮੁਕਤ ਜੱਜ ਹਰਦੀਪ ਸਿੰਘ ਗਰੇਵਾਲ, ਸੇਵਾਮੁਕਤ ਚੀਫ਼ ਮੈਨੇਜਰ ਓਬੀਸੀ ਰਵਿੰਦਰ ਨੰਦੀ, ਸਮਾਜ ਸੇਵੀ ਅਤੇ ਗੁੱਜਰ ਸਮਾਜ ਪੰਜਾਬ ਦੇ ਪ੍ਰਧਾਨ ਚੌਧਰੀ ਦਸੌਂਧੀ ਰਾਮ, ਗੀਤਕਾਰ ਜਗਦੇਵ ਮਾਨ ਅਤੇ ਠੇਕੇਦਾਰ ਸਤਨਾਮ ਚੌਧਰੀ ਆਦਿ ਮੌਜੂਦ ਸਨ ।ਫੋਟੋ ਖਹਿਰਾ ਨੂੰ ਸਨਮਾਨਤ ਕਰਦੇ ਹੋਏ ਚੇਅਰਮੈਨ ਬਾਵਾ