← ਪਿਛੇ ਪਰਤੋ
ਪੰਜਾਬ ਦੇ ਰਵੀਦਾਸੀਆ ਭਾਈਚਾਰੇ ਨਾਲ ਸਬੰਧਤ ਨੇ ਚੰਨੀ, ਅਮਰਿੰਦਰ ਤੇ ਬਾਜਵਾ ਨੇ ਵੀ ਦਿੱਤੀ ਵਧਾਈ ਚੰਡੀਗੜ੍ਹ, 19 ਸਤੰਬਰ, 2021: ਪੰਜਾਬ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਚਰਨਜੀਤ ਸਿੰਘ ਚੰਨੀ ਰਵੀਦਾਸੀਆ ਭਾਈਚਾਰੇ ਨਾਲ ਸਬੰਧਤ ਪੰਜਾਬ ਦੇ ਪਹਿਲੇ ਅਜਿਹੇ ਨੇਤਾ ਹਨ ਜੋ ਮੁੱਖ ਮੰਤਰੀ ਬਣ ਰਹੇ ਹਨ। ਯਾਦ ਰਹੇ ਕਿ 2007 ਵਿਚ ਚੰਨੀ ਪਹਿਲੀ ਵਾਰ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚਮਕੌਰ ਸਾਹਿਬ ਤੋਂ ਵਿਧਾਨਸਭਾ ਚੋਣਾਂ ਲੜੇ ਸਨ। ਇਸ ਮਗਰੋਂ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਤੇ 2012 ਤੇ 2017 ਚੋਣਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਇਸ ਹਲਕੇ ਤੋਂ ਚੋਣਾਂ ਲੜੇ ਤੇ ਜੇਤੂ ਰਹੇ। ਚੰਨੀ ਨੂੰ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੇ ਕਾਫੀ ਨਜ਼ਦੀਕੀ ਮੰਨਿਆ ਜਾਂਦਾਹੈ। ਇਹ ਵੀ ਦੱਸਣਯੋਗ ਹੈ ਕਿ ਇਕ ਵਾਰ ਚੰਨੀ ਨੁੰ ਆਪਣੀ ਜ਼ਰੂਰੀ ਮੀਟਿੰਗ ਕਾਰਨ ਨਵੀਂ ਦਿੱਲੀ ਤੋਂ ਚੰਡੀਗੜ੍ਹ ਆਉਣਾਸੀ ਤਾਂ ਰਾਹੁਲ ਗਾਂਧੀ ਦਾ ਵਿਸ਼ੇਸ਼ ਜਹਾਜ਼ ਉਹਨਾਂ ਨੂੰ ਚੰਡੀਗੜ੍ਹ ਲੈ ਕੇ ਆਇਆ ਸੀ।
Total Responses : 942