ਦਲਿਤ ਭਾਈਚਾਰੇ ਨੇ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਚ ਲੱਡੂ ਵੰਡੇ
ਬੇਲਾ, ਰੂਪਨਗਰ, ਬਾਬੂਸ਼ਾਹ ਨੈੱਟਵਰਕ, 20 ਸਤੰਬਰ 2021- ਦਲਿਤ ਭਾਈਚਾਰੇ ਵੱਲੋਂ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿਚ ਪਿੰਡ ਸੁਰਤਪੁਰ ਬਡਾ ਵਿਖੇ ਲੱਡੂ ਵੰਡੇ ਗਏ। ਇਸ ਮੌਕੇ ਦਲਿਤ ਭਾਈਚਾਰੇ ਨੇ ਆਪਣੀ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਜਦੋਂ ਤੋੰ ਪੰਜਾਬੀ ਸੂਬਾ ਹੋਂਦ ਵਿਚ ਆਇਆ ਹੈ, ਉਸ ਸਮੇਂ ਤੋਂ ਅੱਜ ਤੱਕ ਕੋਈ ਵੀ ਦਲਿਤ ਭਾਈਚਾਰੇ ਦਾ ਮੁੱਖ ਮੰਤਰੀ ਨਹੀਂ ਬਣਿਆ। ਦਲਿਤ ਭਾਈਚਾਰੇ ਨੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਦਲਿਤ ਭਾਈਚਾਰੇ ਨੂੰ ਮੁੱਖ ਮੰਤਰੀ ਦਾ ਅਹੁੱਦਾ ਦਿੱਤਾ ਹੈ। ਇਸ ਮੌਕੇ ਪ੍ਰਧਾਨ ਮਨਜੀਤ ਸਿੰਘ, ਠੇਕੇਦਾਰ ਜਗਤਾਰ ਸਿੰਘ ਬਹਾਦਰ ਸਿੰਘ, ਸੁੱਚਾ ਸਿੰਘ, ਰਾਜੂ , ਗੁਰਪ੍ਰੀਤ ਸਿੰਘ, ਕਾਮਰੇਡ ਮਹਿੰਦਰ ਸਿੰਘ ਪੰਚ, ਮਲਕੀਤ ਸਿੰਘ, ਜਗੀਰ ਸਿੰਘ, ਅਮਨ, ਹਰਮੀਤ ਸਿੰਘ, ਸੋਹਣ ਸਿੰਘ, ਜਰਨੈਲ ਸਿੰਘ, ਸਾਬਕਾ ਸਰਪੰਚ ਅਵਤਾਰ ਸਿੰਘ, ਯੋਗਾ ਸਿੰਘ, ਸਰਪੰਚ ਗੁਰਪਾਲ ਸਿੰਘ, ਸਰਪੰਚ ਸੁਖਦੇਵ ਸਿੰਘ ਮੌਜੂਦ ਸਨ।