ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਮੁਕੰਮਲ ਪਾਬੰਦੀ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 21 ਸਤੰਬਰ 2021- ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ
ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ
ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਹ ਹੁਕਮ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144
ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਕਿ ਵੇਖਣ ’ਚ ਆਇਆ ਹੈ ਕਿ ਝੋਨਾ ਕੱਟਣ ਉਪਰੰਤ ਫ਼ਸਲ ਦੀ ਰਹਿੰਦ-ਖੂੰਹਦ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਨਾਲ
ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ। ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਣ ਕਾਰਨ ਇਸ ਵਿੱਚ ਮੌਜੂਦ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਅਤੇ ਆਲੇ-ਦੁਆਲੇ ਖੜ੍ਹੀ ਫ਼ਸਲ ਦੇ ਨਾਲ-ਨਾਲ ਪਿੰਡਾਂ ’ਚ ਵੀ ਅੱਗ ਲੱਗਣ ਦਾ ਡਰ ਰਹਿੰਦਾ ਹੈ। ਅੱਗ ਨਾਲ ਪੈਦਾ
ਹੋਏ ਧੂੰਏ ਕਾਰਣ ਵੱਡੇ ਸੜਕ ਹਾਦਸੇ ਵਾਪਰਨ ਤੋਂ ਇਲਾਵਾ ਪਿੰਡਾਂ ’ਚ ਲੜਾਈ-ਝਗੜੇ ਹੋਣ ਦਾ ਵੀ
ਡਰ ਬਣਿਆ ਰਹਿੰਦਾ ਹੈ। ਇਸ ਲਈ ਉਪਰੋਕਤ ਨੂੰ ਧਿਆਨ ’ਚ ਰਖਦੇ ਹੋਏ ਬਰਨਾਲਾ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ/ਸਾੜਨ ’ਤੇ ਮੁਕੰਮਲ ਪਾਬੰਦੀ
ਲਗਾਈ ਜਾਂਦੀ ਹੈ। ਇਹ ਹੁਕਮ ਜ਼ਿਲ੍ਹੇ ਅੰਦਰ 25 ਨਵੰਬਰ 2021 ਤੱਕ ਲਾਗੂ ਰਹਿਣਗੇ