27 ਦੇ ਭਾਰਤ ਬੰਦ ਨੂੰ ਸਫਲ ਬਣਾਉਣ ਲਈ ਮੀਟਿੰਗ ਕੀਤੀ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ, 21 ਸਤੰਬਰ 2021 ਕਿਸਾਨਾਂ ਮਜ਼ਦੂਰ ਸੰਗਰਸ਼ ਕਮੇਟੀ ਜੋਨ ਡਡਵਿੰਡੀ ਦੀ ਮੀਟਿੰਗ ਪਿੰਡ ਡਡਵਿੰਡੀ ਦੇ ਵਿਖੇ ਜੋਨ ਪ੍ਰਧਾਨ ਅਤੇ ਸਮਾਜ ਸੇਵੀ ਮੁਖਤਿਆਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ 27 ਸਤੰਬਰ ਨੂੰ ਭਾਰਤ ਬੰਦ ਦੇ ਸਬੰਧ ਵਿਚ ਤਿਆਰੀ ਕਰਕੇ ਵਿਊਾਤਬੰਦੀ ਕੀਤੀ ਗਈ ਤੇ ਫ਼ੈਸਲਾ ਕੀਤਾ ਗਿਆ ਕਿ ਜੋ ਵੀ ਕਿਸਾਨ ਮਜ਼ਦੂਰ ਸੰਗਰਸ਼ ਕਮੇਟੀ ਦੇ ਪ੍ਰਧਾਨ ਦਾ ਸੁਨੇਹਾ ਹੋਵੇਗਾ ਉਸੇ ਤਹਿਤ' ਰੋਸ ਧਰਨਾ ਦਿੱਤਾ ਜਾਵੇਗਾ | ਇਸ 'ਚ ਵੱਡੇ ਪੱਧਰ 'ਤੇ ਕਿਸਾਨ ਮਜਦੂਰ ਤੇ ਔਰਤਾਂ ਸ਼ਮੂਲੀਅਤ ਕਰਨਗੀਆਂ | ਜਥੇਬੰਦੀ ਦੇ ਫ਼ੈਸਲੇ ਅਨੁਸਾਰ ਹੀ ਕਾਫਲਿਆਂ ਦੇ ਰੂਪ 'ਚ ਸ਼ਮੂਲੀਅਤ ਕੀਤੀ ਜਾਵੇਗੀ ਮੀਟਿੰਗ ਵਿਚ ਸੋਨੂੰ ਡਡਵਿੰਡੀ, ਬਬਲਪ੍ਰੀਤ ਸਿੰਘ, ਗੁਰਨਾਮ ਸਿੰਘ, ਪਰਮਜੀਤ ਸਿੰਘ, ਮਨਜੀਤ ਸਿੰਘ, ਸੁਖਜਿੰਦਰ ਸਿੰਘ, ਹਰਵਿੰਦਰ ਸਿੰਘ, ਰਣਜੀਤ ਸਿੰਘ, ਅਮਰੀਕ ਸਿੰਘ, ਬਖਸ਼ੀਸ਼ ਸਿੰਘ ਆਦਿ ਨੇ ਵੀ ਵਿਚਾਰ ਪ੍ਰਗਟ ਕੀਤੇ |