ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਮੀਟਿੰਗ ਕੀਤੀ
ਸ੍ਰੀ ਅਨੰਦਪੁਰ ਸਾਹਿਬ, ਬਾਬੂਸ਼ਾਹੀ ਨੈੱਟਵਰਕ, 21 ਸਤੰਬਰ 2021-ਜ਼ਿਲ੍ਹਾ ਸਿੱਖਿਆ ਅਫਸਰ ਰਾਜ ਕੁਮਾਰ ਖੋਸਲਾ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਨੋਡਲ ਅਫਸਰ ਅਤੇ ਸਕੂਲ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ। ਖੋਸਲਾ ਨੇ ਕਿਹਾ ਕਿ ਅਧਿਆਪਕਾਂ ਨੂੰ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਜੁੱਟ ਜਾਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਦੇ ਨਾਲ ਹੀ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਦੀ ਗਿਣਤੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਮੌਕੇ ਉੱਪ ਜਿਲ੍ਹਾ ਸਿੱਖਿਆ ਅਫਸਰ ਸੁਰਿੰਦਰਪਾਲ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾ, ਪ੍ਰਿੰ: ਨੀਰਜ ਵਰਮਾ, ਪ੍ਰਿੰ: ਪਰਵਿੰਦਰ ਕੌਰ ਦੁਆ, ਪ੍ਰਿੰ: ਸਰਨਜੀਤ ਸਿੰਘ, ਪ੍ਰਿੰ: ਅਨਿਲ ਜ਼ੋਸੀ, ਪ੍ਰਿੰ: ਰਵਿੰਦਰ ਸਿੰਘ, ਪ੍ਰਿੰ: ਸੁਰਿੰਦਰ ਸਿੰਘ, ਪ੍ਰਿੰ: ਰਕੇਸ ਕੁਮਾਰ ਆਦਿ ਹਾਜਰ ਸਨ।