ਬਾਬਾ ਗਾਜੀ ਦਾਸ ਕਲੱਬ ਦੇ ਪ੍ਧਾਨ ਬਾਜਵਾ ਨੇ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ ਕਰਕੇ ਵਧਾਈ ਦਿੱਤੀ
ਮੁੱਖ ਮੰਤਰੀ ਨੇ ਇਲਾਕੇ ਦੀਆਂ ਮੰਗਾਂ ਤੇ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ
ਰੂਪਨਗਰ, 21 ਸਤੰਬਰ 2021- ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਧਾਨ ਦਵਿੰਦਰ ਸਿੰਘ ਬਾਜਵਾ ਨੇ ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਵਧਾਈ ਦਿੱਤੀ। ਇਸ ਦੌਰਾਨ ਦਵਿੰਦਰ ਸਿੰਘ ਬਾਜਵਾ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੰਦੇ ਹੋਏ ਰੂਪਨਗਰ ਜਿਲ੍ਹੇ ਦੀਆਂ ਮੁੱਖ ਮੰਗਾਂ ਨੂੰ ਜਲਦ ਹੱਲ ਕਰਵਾਉਣ ਦੀ ਮੰਗ ਰੱਖੀ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾਬਾ ਗਾਜੀ ਦਾਸ ਕਲੱਬ ਦੀਆਂ ਸਮਾਜਸੇਵੀ ਗਤੀਵਿਧੀਆਂ ਦੀ ਵੀ ਸ਼ਲਾਘਾ ਕੀਤੀ ਹੈ ਅਤੇ ਇਸੇ ਤਰ੍ਹਾਂ ਸਮਾਜਸੇਵੀ ਕਾਰਜ ਜਾਰੀ ਰੱਖਣ ਦੀ ਵੀ ਗੱਲ ਕਹੀ ਹੈ। ਇਸ ਦੇ ਨਾਲ ਹੀ ਬਾਬਾ ਗਾਜੀ ਦਾਸ ਕਲੱਬ ਦੇ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰੂਪਨਗਰ ਜਿਲ੍ਹੇ ਦੇ ਵਿਕਾਸ ਕਾਰਜਾਂ ਲਈ ਪੂਰਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਘਾਡ਼ ਇਲਾਕੇ ਵਿਚ ਸਿੰਚਾਈ ਲਈ ਪਾਣੀ, ਪੁਰਖਾਲੀ ਨਦੀ ਤੇ ਪੁਲ ਬਣਾਉਣ ਦੀ ਮੰਗ, ਸਿਹਤ ਅਤੇ ਸਿੱਖਿਆ ਖੇਤਰ ਵਿਚ ਸੁਧਾਰ ਅਤੇ ਖੇਡਾਂ ਲਈ ਸਟੇਡੀਅਮ, ਪਿੰਡਾਂ ਸ਼ਹਿਰਾਂ ਵਿਚ ਪਾਣੀ, ਸੀਵਰੇਜ ਸਿਸਟਮ ਤੇ ਹੋਰ ਵਿਕਾਸ ਕਾਰਜਾਂ ਨੂੰ ਲੈ ਕੇ ਵੀ ਵਿਚਾਰਾਂ ਕੀਤੀਆਂ ਗਈਆਂ ਹਨ। ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਹਾ ਹੈ ਕਿ ਰੂਪਨਗਰ ਜਿਲ੍ਹੇ ਨੂੰ ਵਿਕਾਸ ਪੱਖੋਂ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦੇਣਗੇ ਅਤੇ ਰੂਪਨਗਰ ਜਿਲ੍ਹਾ ਦਾ ਸਰਬਪੱਖੀ ਵਿਕਾਸ ਹੋਏਗਾ ਅਤੇ ਪੂਰੇ ਸੂਬੇ ਵਿੱਚ ਵੀ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਏਗੀ।