ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਤਹਿਸੀਲ ਪੱਧਰੀ ਗੀਤ ਮੁਕਾਬਲੇ ਸਮਾਪਤ
ਪਠਾਨਕੋਟ, ਬਾਬੂਸ਼ਾਹੀ ਨੈੱਟਵਰਕ,21 ਸਤੰਬਰ 2021-ਆਜ਼ਾਦੀ ਦੇ 75 ਸਾਲਾਂ ਨੂੰ ਸਮਰਪਿਤ ਸਮਾਗਮਾਂ ਦੀ ਲੜੀ 'ਚ ਸਕੂਲ ਸਿੱਖਿਆ ਵਿਭਾਗ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਦੇ ਤਹਿਸੀਲ ਪੱਧਰੀ ਗੀਤ ਮੁਕਾਬਲੇ ਸਫ਼ਲਤਾ ਪੂਰਵਕ ਸੰਪਨ ਹੋ ਗਏ ਹਨ। ਵਿਭਾਗ ਵੱਲੋਂ ਤਹਿਸੀਲ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ 'ਚ ਚੱਲੇ ਗੀਤ ਮੁਕਾਬਲਿਆਂ ਵਿੱਚ ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਜਸਵੰਤ ਸਿੰਘ ਸਲਾਰਿਆ, ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਬਲਦੇਵ ਰਾਜ, ਉਪ ਜਿਲ੍ਹਾ ਸਿਖਿਆ ਅਫਸਰ(ਸੈ.ਸਿ) ਰਾਜੇਸ਼ਵਰ ਸਲਾਰਿਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਰਮੇਸ਼ ਲਾਲ ਠਾਕੁਰ ਨੇ ਤਹਿਸੀਲ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ।
ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਮੁਕਾਬਲਿਆਂ ਦੇ ਨੋਡਲ ਅਫ਼ਸਰ ਲੈਕਚਰਾਰ ਕੌਸ਼ਲ ਸ਼ਰਮਾ ਅਤੇ ਬੀਪੀਈਓ ਕੁਲਦੀਪ ਸਿੰਘ ਨੇ ਦੱਸਿਆ ਕੀ ਅਪਰ-ਪ੍ਰਾਇਮਰੀ ਵਰਗ ਦੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਪਹਿਲੀ ਤੋਂ ਪੰਜਵੀਂ ਜਮਾਤ ਦੇ ਤਹਿਸੀਲ ਪੱਧਰੀ ਮੁਕਾਬਲੇ ਵਿੱਚ ਸਪ੍ਰਸ ਸੁੰਦਰ ਨਗਰ ਦੀ ਪੰਜਵੀਂ ਦੀ ਵਿਦਿਆਰਥਣ ਸਤੂਤੀ ਪੁੱਤਰੀ ਰਮੇਸ਼ ਕੁਮਾਰ ਨੇ ਤਹਿਸੀਲ ਪਠਾਨਕੋਟ ਵਿੱਚੋਂ ਪਹਿਲਾ ਅਤੇ ਸਪ੍ਰਸ ਕਟਾਰੂਚੱਕ ਦੀ ਚੌਥੀ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਸੁਰਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਤਹਿਸੀਲ ਧਾਰ ਕਲਾਂ ਵਿੱਚੋਂ ਮਿਡਲ ਵਰਗ ਦੇ ਵਿੱਚੋਂ ਸਮਿਸ ਗਹਿਲ ਦੀ ਅੱਠਵੀਂ ਦੀ ਵਿਦਿਆਰਥਣ ਜਾਨਕੀ ਹੀਰ ਪੁੱਤਰੀ ਜਗਮੋਹਨ ਹੀਰ ਨੇ ਪਹਿਲਾਂ ਸਥਾਨ ਪ੍ਰਾਪਤ ਕੀਤਾ, ਜਦਕਿ ਸਮਿਸ ਕਲ੍ਹਾਨੂੰ ਦੀ ਅੱਠਵੀਂ ਦੀ ਵਿਦਿਆਰਥਣ ਕਿਰਨ ਬਾਲਾ ਪੁੱਤਰੀ ਯਸ਼ ਪਾਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਤਹਿਸੀਲ ਪਠਾਨਕੋਟ ਦੇ ਮਿਡਲ ਵਰਗ ਦੇ ਮੁਕਾਬਲਿਆਂ ਵਿੱਚੋਂ ਸਹਸ ਸਹੋੜਾ ਕਲਾਂ ਦੀ ਸਤਵੀਂ ਦੀ ਵਿਦਿਆਰਥਣ ਰਿਧੀਮਾ ਪੁੱਤਰੀ ਕਿਰਪਾਲ ਸਿੰਘ ਨੇ ਪਹਿਲਾ, ਸਹਸ ਬੜੋਈ ਨਿਚਲੀ ਧਾਰ 2 ਦੀ ਅੱਠਵੀਂ ਦੀ ਵਿਦਿਆਰਥਣ ਅਰਸ਼ਪ੍ਰੀਤ ਕੌਰ ਪੁੱਤਰੀ ਜਸਵੰਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ ਹੈ।
ਸੀਨੀਅਰ ਸੈਕੰਡਰੀ ਵਰਗ ਵਿੱਚ ਤਹਿਸੀਲ ਧਾਰਕਲਾਂ ਵਿੱਚੋਂ ਸਹਸ ਭਟਵਾਂ ਦੇ ਨੌਵੀਂ ਦੇ ਵਿਦਿਆਰਥੀ ਅੰਸ਼ ਮੀਤ ਸਿੰਘ ਪੁੱਤਰ ਰਜਿੰਦਰ ਸਿੰਘ ਨੇ ਤਹਿਸੀਲ ਧਾਰਕਲਾਂ ਵਿੱਚੋਂ ਪਹਿਲਾ ਸਥਾਨ ਅਤੇ ਸਹਸ ਦੁਖਨਿਆਲੀ ਦੀ ਨੌਵੀਂ ਦੀ ਵਿਦਿਆਰਥਣ ਸ਼ਬਨਮ ਪੁੱਤਰੀ ਸੁਰਿੰਦਰ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਤਹਿਸੀਲ ਪਠਾਨਕੋਟ ਦੇ ਸੈਕੰਡਰੀ ਵਰਗ ਦੇ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸੁਜਾਨਪੁਰ ਦੇ ਬਾਰਵੀਂ ਦੇ ਵਿਦਿਆਰਥੀ ਤਨਿਸ਼ ਪੁੱਤਰ ਵਿਜੇ ਕੁਮਾਰ ਨੇ ਪਠਾਨਕੋਟ ਤਹਿਸੀਲ ਵਿੱਚੋਂ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੋਟ ਮੈਹਰਾ ਦੀ ਬਾਰਵੀਂ ਦੀ ਵਿਦਿਆਰਥਣ ਸਮੀਖਿਆ ਮਨੀ ਪੁੱਤਰੀ ਦਲੀਪ ਕੁਮਾਰ ਨੇ ਤਹਿਸੀਲ ਵਿੱਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਡੀਐਸਐਮ ਬਲਵਿੰਦਰ ਸੈਣੀ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।