← ਪਿਛੇ ਪਰਤੋ
ਵਿਧਾਇਕ ਕੁਸ਼ਲਦੀਪ ਢਿੱਲੋਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 21 ਸਤੰਬਰ 2021- ਹਲਕਾ ਫਰੀਦਕੋਟ ਤੋ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਵਧਾਈ ਦਿੱਤੀ। ਇਸ ਮੌਕੇ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਪਾਰਟੀ ਹਾਈਕਮਾਂਡ ਨੇ ਜਿਹੜਾ ਫੈਸਲਾ ਪੰਜਾਬ ਦੇ ਹਿਤ ਲਈ ਕੀਤਾ ਹੈ ਉਹ ਵਧੀਆ ਫੈਸਲਾ ਹੈ। ਇਸ ਮੌਕੇ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੇ ਪਾਰਟੀ ਹਾਈਕਮਾਂਡ ਸ਼੍ਰੀ ਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।
Total Responses : 188