Photo Source: ANI
ਬਰਗਾੜੀ ਬੇਅਦਬੀ ਕੇਸ: ਡੇਰਾ ਕੌਮੀ ਕਮੇਟੀ ਦੇ 3 ਮੈਂਬਰ ਪੀਓ ਐਲਾਨੇ
ਫ਼ਰੀਦਕੋਟ, 21 ਸਤੰਬਰ, 2021: ਫ਼ਰੀਦਕੋਟ ਅਦਾਲਤ ਨੇ ਬਰਗਾੜੀ ਬੇਅਦਬੀ ਮਾਮਲਿਆਂ ਵਿੱਚ ਤਿੰਨ ਡੇਰਾ ਕੌਮੀ ਕਮੇਟੀ ਮੈਂਬਰਾਂ ਨੂੰ ਭਗੌੜਾ ਕਰਾਰ ਦਿੱਤਾ ਹੈ।
ਰਾਜਿੰਦਰ ਸਿੰਘ ਸੋਹਲ, ਏਆਈਜੀ ਕਾਊਂਟਰ ਇੰਟੈਲੀਜੈਂਸ, ਪੰਜਾਬ ਨੇ ਜਾਣਕਾਰੀ ਦਿੰਦਿਆਂ ਕਿਹਾ ਕੇ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪਰਦੀਪ ਕਲੇਰ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੈਂਬਰ ਹਨ।
ਦੱਸਣਯੋਗ ਹੈ ਕਿ ਸੋਮਵਾਰ ਨੂੰ ਆਪਣੇ ਸਹੁੰ ਚੁੱਕ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਜਲਦ ਹੀ ਨਿਆਂ ਕੀਤਾ ਜਾਵੇਗਾ ਕਿਉਂਕਿ ਉਹ ਗੁਰੂ ਸਾਹਿਬ ਦੇ ਸ਼ਰਧਾਲੂ ਸਿੱਖ ਹਨ ਅਤੇ ਇਸ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਰਦਾਸ਼ਤ ਨਹੀਂ ਕਰ ਸਕਦੇ ਕਿਉਂਕਿ ਦੋਸ਼ੀ ਖੁੱਲ੍ਹੇਆਮ ਘੁੰਮ ਰਹੇ ਹਨ।