ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
ਅੰਮ੍ਰਿਤਸਰ, 21 ਸਤੰਬਰ,2021 - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ 22 ਸਤੰਬਰ ਨੂੰ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ਨਤਮਸਤਕ ਹੋਣਗੇ। ਉਹ ਸਵੇਰੇ 3:45 ਵਜੇ ਸ੍ਰੀ ਦਰਬਾਰ ਸਾਹਿਬ, 6 ਵਜੇ ਸ੍ਰੀ ਰਾਮਤੀਰਥ, 7 ਵਜੇ ਜਲਿਆਂ ਵਾਲਾ ਬਾਗ, 7:30 ਵਜੇ ਸ੍ਰੀ ਦੁਰਗਿਆਣਾ ਮੰਦਰ ਨਤਮਸਤਕ ਹੋਣਗੇ।