ਨਵੇਂ ਬਣੇ ਪੰਜਾਬ ਦੇ ਮੁੱਖ ਮੰਤਰੀ ਚੰਨੀ ਨੂੰ ਬੈਂਸ ਨੇ ਦਿੱਤੀਆਂ ਵਧਾਈਆ ਅਤੇ ਤਾਰੀਫਾਂ ਦੇ ਬੰਨ੍ਹੇ ਪੁਲ
ਸੰਜੀਵ ਸੂਦ
- ਕਿਸਾਨਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਅਕਾਲੀ ਦਲ ਉਪਰ ਸਾਧਿਆ ਨਿਸ਼ਾਨਾ
- ਕੈਪਟਨ ਅਮਰਿੰਦਰ ਸਿੰਘ ਦੁਆਰਾ ਨਵਜੋਤ ਸਿੰਘ ਸਿੱਧੂ ਲਗਾਏ ਇਲਜਾਮਾਂ ਉਪਰ ਵੀ ਖੁੱਲ ਕੇ ਬੋਲੇ
- ਕਿਹਾ ਕਿ ਬੇਸ਼ੱਕ ਸਮਾਂ ਬਹੁਤ ਘੱਟ ਹੈ ਪਰ ਉਮੀਦ ਹੈ ਕਿ 2017 ਦੇ ਕਾਂਗਰਸ ਵੱਲੋਂ ਕੀਤੇ ਵਾਅਦੇ ਪੂਰੇ ਕਰਨਗੇ ਨਵੇਂ ਬਣੇ ਮੁੱਖ ਮੰਤਰੀ
ਲੁਧਿਆਣਾ, 21 ਸਤੰਬਰ 2021 - ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕੀ ਹੈ। ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣ ਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ । ਇਸ ਲੜੀ ਵਿੱਚ ਅੱਜ ਸਿਮਰਜੀਤ ਸਿੰਘ ਬੈਂਸ ਵੱਲੋਂ ਵੀ ਇਕ ਪ੍ਰੈਸ ਕਾਨਫਰੰਸ ਕੀਤੀ ਗਈ ਹੈ ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਬਹੁਤ ਹੀ ਸੂਝਵਾਨ ਅਤੇ ਪੜ੍ਹੇ ਲਿਖੇ ਮੁੱਖ ਮੰਤਰੀ ਹਨ ਅਤੇ ਉਹਨਾਂ ਨੇ ਵੀ ਕਿਹਾ ਕਿ ਬੇਸ਼ੱਕ ਉਨ੍ਹਾਂ ਕੋਲੇ ਸਮਾਂ ਘੱਟ ਹੈ ਪਰ ਉਮੀਦ ਹੈ ਕਿ ਲੋਕਾਂ ਨਾਲ 2017 ਵਿੱਚ ਕੀਤੇ ਵਾਅਦੇ ਜ਼ਰੂਰ ਪੂਰੇ ਕਰਨਗੇ।
ਉਥੇ ਹੀ ਉਨ੍ਹਾਂ ਨੇ ਅਕਾਲੀ ਦਲ ਉਪਰ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਅਕਾਲੀ ਦਲ ਦੀ ਹੀ ਦੇਣ ਹੈ ਖੇਤੀਬਾੜੀ ਲਈ ਕਾਲੇ ਕਾਨੂੰਨ ਅਤੇ ਉਨ੍ਹਾਂ ਨੇ ਕਿਹਾ ਕਿ ਹੈ ਹੁਣ ਅਕਾਲੀ ਦਲ ਨੇ ਕਿਸਾਨਾਂ ਉਪਰ ਇਲਜਾਮ ਲਾ ਉਨ੍ਹਾਂ ਨੂੰ ਬਦਨਾਮ ਕਰਨ ਦੀ ਨੀਤੀ ਅਪਣਾ ਰਹੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੁਆਰਾ ਦਿੱਤੇ ਨਵਜੋਤ ਸਿੰਘ ਸਿੱਧੂ ਦੇ ਪਾਕਿਸਤਾਨੀ ਕਮਾਂਡਰ ਨਾਲ ਸਬੰਧ ਵਾਲੇ ਬਿਆਨ ਉਪਰ ਵੀ ਟਿੱਪਣੀ ਕਰਦਿਆਂ ਕਿਹਾ ਕਿ ਪੂਰੀ ਦੁਨੀਆਂ ਦੇ ਸਿਖਾਂ ਲਈ ਨਵਜੋਤ ਸਿੰਘ ਸਿੱਧੂ ਨੇ ਰਸਤਾ ਖੁੱਲ੍ਹਾ ਵੱਡਾ ਕੰਮ ਕੀਤਾ ਹੈ।
ਸਿਮਰਜੀਤ ਸਿੰਘ ਬੈਂਸ ਦੁਆਰਾ ਆਪਣੇ ਉਪਰ ਪਏ ਕੇਸਾਂ ਤੋਂ ਬਚਣ ਨੂੰ ਲੈ ਕੇ ਕਾਂਗਰਸ ਜੁਆਇਨ ਕਰਨ ਨੂੰ ਲੈ ਕੇ ਕਾਫੀ ਦੇਰ ਤੋਂ ਕਿਆਸ-ਆਈਆਂ ਲਗਾਈਆਂ ਜਾ ਰਹੀਆਂ ਸਨ। ਕਿਉਕਿ ਪੰਜਾਬ ਵਿੱਚ ਕਾਂਗਰਸ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਉਹਨਾਂ ਦੀਆਂ ਤਾਰੀਫਾਂ ਦੇ ਪੁਲ ਬੰਨਣਾ ਕਿਤੇ ਨਾ ਕਿਤੇ ਸੋਚਣ ਨੂੰ ਮਜ਼ਬੂਤ ਕਰਦਾ ਹੈ।