ਮੁੱਖ ਮੰਤਰੀ ਚੰਨੀ ਨੂੰ ਜ਼ਿਲ੍ਹਾ ਯੂਥ ਕਾਂਗਰਸ ਪ੍ਧਾਨ ਸੁਰਿੰਦਰ ਹਰੀਪੁਰ ਨੇ ਵਧਾਈ ਦਿੱਤੀ
ਰੂਪਨਗਰ, ਬਾਬੂਸ਼ਾਹੀ ਨੈੱਟਵਰਕ, 22 ਸਤੰਬਰ 2021- ਜ਼ਿਲ੍ਹਾ ਯੂਥ ਕਾਂਗਰਸ ਰੂਪਨਗਰ ਦੇ ਪ੍ਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ਤੇ ਵਧਾਈ ਦਿੱਤੀ ਹੈ। ਹਰੀਪੁਰ ਨੇ ਕਾਂਗਰਸ ਦੀ ਕੌਮੀ ਪ੍ਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸਮੂਹ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਇਕ ਵਰਕਰ ਦੇ ਰੂਪ ਵਿਚ ਪਾਰਟੀ ਤੋਂ ਉਠ ਕੇ ਵੱਡੇ ਅਹੁਦੇ ਤੱਕ ਪਹੁੰਚੇ ਹਨ ਅਤੇ ਕਾਂਗਰਸ ਹਾਈਕਮਾਨ ਨੇ ਹਮੇਸ਼ਾ ਹੀ ਵਰਕਰਾਂ ਨੂੰ ਪਾਰਟੀ ਵਿਚ ਮਾਣ ਦਿੱਤਾ ਹੈ। ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਰੂਪਨਗਰ ਜ਼ਿਲ੍ਹਾ ਦਾ ਵੀ ਮਾਣ ਵਧਿਆ ਹੈ। ਇਸ ਨਾਲ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੀ ਹੌਸਲਾ ਬਲੁੰਦ ਹੋਇਆ ਹੈ। ਸੁਰਿੰਦਰ ਸਿੰਘ ਹਰੀਪੁਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਘਾਡ਼ ਇਲਾਕੇ ਵਿਚ ਸਿੰਚਾਈ ਲਈ ਪਾਣੀ, ਪੁਰਖਾਲੀ ਨਦੀ ਤੇ ਪੁਲ ਬਣਾਉਣ ਦੀ ਮੰਗ, ਸਿਹਤ ਅਤੇ ਸਿੱਖਿਆ ਖੇਤਰ ਵਿਚ ਸੁਧਾਰ ਅਤੇ ਖੇਡਾਂ ਲਈ ਸਟੇਡੀਅਮ, ਪਿੰਡਾਂ ਸ਼ਹਿਰਾਂ ਵਿਚ ਪਾਣੀ, ਸੀਵਰੇਜ ਸਿਸਟਮ ਤੇ ਹੋਰ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਖੁੱਲ੍ਹੇ ਦਿਲ ਨਾਲ ਦੇਣ ਦੀ ਵੀ ਮੰਗ ਕੀਤੀ।