ਪੀਆਰਟੀਸੀ ਦੀਆਂ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਦੇ ਚੇਹਰੇ ਵਾਲੇ ਪ੍ਚਾਰ ਨੂੰ ਹਟਾਉਣ ਦੇ ਆਦੇਸ਼
ਚੰਡੀਗੜ੍ਹ, ਬਾਬੂਸ਼ਾਹੀ ਨੈੱਟਵਰਕ, 22 ਸਤੰਬਰ 2021 – ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਲਈ ਪੀਆਰਟੀਸੀ ਦੀਆਂ ਬੱਸਾਂ ਤੇ ਚੱਲ ਰਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਵਾਲੇ ਪ੍ਰਚਾਰ ਨੂੰ ਬੱਸਾਂ ਤੋਂ ਤੁਰੰਤ ਹਟਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਹ ਆਦੇਸ਼ ਜਰਨਲ ਮੈਨੇਜਰ ਪੀਆਰਟੀਸੀ ਪਟਿਆਲਾ ਨੇ ਜਾਰੀ ਕੀਤੇ ਹਨ।