ਡੇਰਾ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
ਬਲਵਿੰਦਰ ਸਿੰਘ ਧਾਲੀਵਾਲ, ਬਾਬੂਸ਼ਾਹੀ ਨੈੱਟਵਰਕ
ਸੁਲਤਾਨਪੁਰ ਲੋਧੀ/ ਜਲੰਧਰ 22 ਸਤੰਬਰ 2021- ਕੁਝ ਦਿਨ ਪਹਿਲਾਂ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਸਾਥੀਆਂ ਨਾਲ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਦਰਬਾਰ ਸਾਹਿਬ ਵਿੱਚ ਸੰਤ ਸਰਵਣ ਦਾਸ ਮਹਾਰਾਜ ਦੀ ਪ੍ਰਤਿਮਾ ਅੱਗੇ ਫੁੱਲ ਮਾਲਾਵਾਂ ਭੇਟ ਕੀਤੀਆਂ | ਇਸ ਤੋਂ ਬਾਅਦ ਉਹਨਾਂ ਸੱਚਖੰਡ ਬੱਲਾਂ ਡੇਰੇ ਦੇ ਮੌਜੂਦਾ ਮੁੱਖੀ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਪਾਸੋਂ ਅਸ਼ੀਰਵਾਦ ਪ੍ਰਾਪਤ ਕੀਤਾ |ਇਸ ਮੌਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਇੱਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਚੌਧਰੀ ਸੰਤੋਖ ਸਿੰਘ ਮੈਂਬਰ ਪਾਰਲੀਮੈਂਟ, ਚੌਧਰੀ ਸੁਰਿੰਦਰ ਸਿੰਘ ਵਿਧਾਇਕ, ਚੌਧਰੀ ਵਿਕਰਮਜੀਤ ਸਿੰਘ ਹਲਕਾ ਇੰਚਾਰਜ ਫਿਲੌਰ, ਹਰਦੇਵ ਸਿੰਘ ਲਾਡੀ ਵਿਧਾਇਕ ਸ਼ਾਹਕੋਟ ਤੋਂ ਇਲਾਵਾ ਸੀਨੀਅਰ ਲੀਡਰ ਹਾਜ਼ਰ ਹਨ |