ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ - ਡਾਕਟਰ
ਚੋਵੇਸ਼ ਲਟਾਵਾ
ਜਲੰਧਰ, 22 ਸਤੰਬਰ 2021 - ਬੀਤੀ ਦੇਰ ਰਾਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਛਾਤੀ ਦੇ ਵਿੱਚ ਭਾਰੀ ਦਰਦ ਹੋਣ ਕਾਰਨ ਵੱਡੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਸੀ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਸਖ਼ਤ ਆਰਾਮ ਅਤੇ ਫਸਟ ਏਡ ਦਿੱਤੀ, ਬਾਕੀ ਡਾਕਟਰਾਂ ਨੇ ਉਨ੍ਹਾਂ ਦੀ ਨਿਜੀ ਬਿਮਾਰੀ ਬਾਰੇ ਨਹੀਂ ਦੱਸਿਆ। ਪਰ ਉਨ੍ਹਾਂ ਇਹ ਦੱਸਿਆ ਕਿ ਉਹ ਖ਼ਤਰੇ ਤੋਂ ਬਾਹਰ ਹਨ। ਇਸ ਮੌਕੇ ਨਿੱਜੀ ਹਸਪਤਾਲ ਜਲੰਧਰ ਦੇ ਡਾਕਟਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੁਣ ਖ਼ਤਰੇ ਤੋਂ ਬਾਹਰ ਹਨ ਪਰ ਉਨ੍ਹਾਂ ਦੀ ਸਿਹਤ ਤੇ ਤੰਦਰੁਸਤੀ ਲਈ ਸਾਨੂੰ ਵਾਹਿਗੁਰੂ ਅੱਗੇ ਅਰਦਾਸ ਕਰਨੀ ਚਾਹੀਦੀ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੀ ਸਿਹਤ ਵਿੱਚ ਪਹਿਲਾਂ ਨਾਲੋਂ ਸੁਧਾਰ
ਇਸ ਮੌਕੇ ਬੀਬੀ ਜਗੀਰ ਕੌਰ ਨੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਦੇ ਕਰੀਬੀ ਵਿਅਕਤੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਉਸ ਹਸਪਤਾਲ ਵਿੱਚ ਗਿਆਨੀ ਰਘਬੀਰ ਸਿੰਘ ਜੀ ਦਾ ਹਾਲ ਚਾਲ ਪੁੱਛਣ ਲਈ ਆ ਸਕਦੇ ਹਨ ਕਿਉਂਕਿ ਸਕਿਉਰਿਟੀ ਉਨ੍ਹਾਂ ਦੀ ਆਉਣ ਤੋਂ ਪਹਿਲਾਂ ਚੈਕਿੰਗ ਕਰ ਰਹੀ ਹੈ। ਸੰਭਾਵਨਾ ਇਹ ਹੈ ਕਿ ਮੁੱਖ ਮੰਤਰੀ ਜਾਂ ਫਿਰ ਉਨ੍ਹਾਂ ਦੇ ਕਰੀਬੀ ਅਧਿਕਾਰੀ ਉਸ ਹਸਪਤਾਲ ਵਿੱਚ ਪਹੁੰਚ ਸਕਦੇ ਹਨ।