ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਹੋਇਆ ਤਬਾਦਲਾ
ਚੋਵੇਸ਼ ਲਟਾਵਾ
ਅਨੰਦਪੁਰ ਸਾਹਿਬ, 22 ਸਤੰਬਰ 2021 - ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰਾਤ ਦੇ ਅੱਠ ਵਜੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੁੱਲਾ ਸਿੰਘ ਨੂੰ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋਇਆ ਹੈ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਦਾ ਤਬਾਦਲਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਹੈ।
ਇਸ ਦੇ ਨਾਲ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦਾ ਤਬਾਦਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਵਿਖੇ ਹੋਇਆ ਹੈ ਤੇ ਉਥੋਂ ਦੇ ਮੈਨੇਜਰ ਭਗਵੰਤ ਸਿੰਘ ਦਾ ਤਬਾਦਲਾ ਬਤੌਰ ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਇਆ ਹੈ
ਜਿਸ ਦੀ ਪੁਸ਼ਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕੀਤੀ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ਸਤੰਬਰ ਨੂੰ ਤਖ਼ਤ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਜਥੇਦਾਰ, ਹੈੱਡ ਗ੍ਰੰਥੀ ਅਤੇ ਮੈਨੇਜਰ ਦਾ ਵਿਰੋਧ ਹੋ ਰਿਹਾ ਸੀ।
ਭਾਵੇਂਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਇਨ੍ਹਾਂ ਦੋਵਾਂ ਤਬਾਦਲਿਆਂ ਨੂੰ ਰੁਟੀਨ ਦੀ ਕਾਰਵਾਈ ਦੱਸ ਰਹੇ ਹਨ ਪਰ ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਬੇਅਦਬੀ ਦੀ ਘਟਨਾ ਦੀ ਪੜਤਾਲ ਦੌਰਾਨ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਹੈੱਡ ਗ੍ਰੰਥੀ ਅਤੇ ਮੈਨੇਜਰ ਦੀ ਕਾਰਗੁਜ਼ਾਰੀ ‘ਤੇ ਅਸੰਤੁਸ਼ਟੀ ਜ਼ਾਹਰ ਕੀਤੀ ਸੀ।
ਮਿਲੀ ਜਾਣਕਾਰੀ ਮੁਤਾਬਕ ਅੱਜ ਸ਼੍ਰੋਮਣੀ ਕਮੇਟੀ ਹੈੱਡ ਕੁਆਰਟਰ ਅੰਮ੍ਰਿਤਸਰ ਤੋਂ ਜਾਰੀ ਹੁਕਮਾਂ ਅਨੁਸਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੂੰ ਬਦਲ ਕੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਪਟਿਆਲਾ ਦੇ ਹੈੱਡ ਗ੍ਰੰਥੀ ਅਤੇ ਉਥੋਂ ਦੇ ਹੈੱਡ ਗ੍ਰੰਥੀ ਗਿਆਨੀ ਪਰਨਾਮ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਲਾਇਆ ਗਿਆ ਹੈ। ਇਸੇ ਤਰ੍ਹਾਂ ਤਖ਼ਤ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਨੂੰ ਗੁਰਦੁਆਰਾ ਨਾਡਾ ਸਾਹਿਬ ਪੰਚਕੂਲਾ ਅਤੇ ਉੱਥੋਂ ਦੇ ਮੈਨੇਜਰ ਭਗਵੰਤ ਸਿੰਘ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਮੈਨੇਜਰ ਲਾਇਆ ਗਿਆ ਹੈ। ਇਸਦੀ ਪੁਸ਼ਟੀ ਸ਼੍ਰੌਮਣੀ ਕਮੇਟੀ ਦੇ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਹੈ।