← ਪਿਛੇ ਪਰਤੋ
ਕੋਟਕਪੁਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ਦੀ ਜਾਂਚ ਕਰਨ ਵਾਲੀ ਪਹਿਲੀ ਐਸ ਆਈ ਟੀ ਦੇ ਮੁਖੀ ਨੇ ਮੰਗੀ ਕੇਂਦਰੀ ਡੈਪੂਟੇਸ਼ਨ ਚੰਡੀਗੜ੍ਹ, 23 ਸਤੰਬਰ, 2021: ਕੋਟਕਪੁਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲਿਆਂ ਦੀ ਜਾਂਚ ਕਰਨ ਵਾਲੀ ਪੁਰਾਣੀ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ੍) ਦੇ ਮੁਖੀ ਪ੍ਰਬੋਧ ਕੁਮਾਰ ਨੇ ਕੇਂਦਰ ਵਿਚ ਡੈਪੂਟੇਸ਼ਨ ’ਤੇ ਭੇਜੇ ਜਾਣ ਦੀ ਮੰਗ ਕੀਤੀ ਹੈ। 1988 ਬੈਚ ਦੇ ਆਈ ਪੀ ਐਸ ਅਫਸਰ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਨਤੀ ਕੀਤੀ ਹੈ ਕਿ ਸੂਬਾ ਸਰਕਾਰਵੱਲੋਂ ਕੇਂਦਰ ਵਿਚ ਡੈਪੂਟੇਸ਼ਨ ’ਤੇ ਭੇਜੇ ਜਾਣ ਵਾਲੇ ਅਫਸਰਾਂ ਦੀਸੂਚੀ ਵਿਚ ਉਸਦਾ ਨਾਂ ਵੀ ਸ਼ਾਮਲ ਕੀਤਾ ਜਾਵੇ। ਯਾਦ ਰਹੇ ਕਿ ਵਿਵਾਦਗ੍ਰਸਤ ਅਫਸਰ ਰਹੇ ਕੁੰਵਰ ਵਿਜੇ ਪ੍ਰਤਾਪ ਸਿੰਘ ਇਸੇ ਐਸ ਆਈ ਟੀ ਦੇ ਮੈਂਬਰ ਸਨ ਜਿਹਨਾਂ ਖਿਲਾਫ ਪ੍ਰਬੋਧ ਕੁਮਾਰ ਨੇ ਉਸ ਵੇਲੇ ਡੀਜੀ ਪੀ ਨੂੰ ਵੀ ਚਿੱਠੀ ਲਿਖੀਸੀ। ਸੁਖਜਿੰਦਰ ਸਿੰਘ ਰੰਧਾਵਾ ਜੋ ਹੁਣ ਡਿਪਟੀ ਸੀ ਐਮ ਹਨ, ਨੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰਨ ਤੋਂ ਬਾਅਦ ਪ੍ਰਬੋਧ ਕੁਮਾਰ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ।
Total Responses : 928