ਚਰਨਜੀਤ ਸਿੰਘ ਚੰਨੀ ਦੇ ਮੁੁੱਖ ਮੰਤਰੀ ਬਣਨ ਦੀ ਖੁਸ਼ੀ ਵਿੱਚ ਕੋਟਲਾ ਨਿਹੰਗ ਵਿਖੇ ਲੱਡੂ ਵੰਡੇ
ਰੂਪਨਗਰ, ਬਾਬੂਸ਼ਾਹੀ ਨੈੱਟਵਰਕ, 23 ਸਤੰਬਰ 2021- ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਕੋਟਲਾ ਨਿਹੰਗ ਵਿਖੇ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਨੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਦੀ ਖੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੀਏ ਜਸਵੀਰ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਮੌਕੇ ਪਿੰਡ ਦੀ ਸਰਪੰਚ ਬੀਬੀ ਪਿ੍ਤਪਾਲ ਕੌਰ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੇ ਕੈਬਨਿਟ ਮੰਤਰੀ ਹੁੰਦੇ ਹੋਏ ਵੀ ਪਿੰਡ ਕੋਟਲਾ ਨਿਹੰਗ ਦੇ ਸਰਬਪੱਖੀ ਵਿਕਾਸ ਲਈ ਖੁੱਲੇ ਦਿਲ ਨਾਲ ਗ੍ਰਾਂਟਾ ਦੀ ਵੰਡ ਕੀਤੀ ਹੈ ਜਿਸ ਨਾਲ ਪਿੰਡ ਦਾ ਵਿਕਾਸ ਹੋਇਆ ਹੈ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਇਲਾਕੇ ਦਾ ਹੋਰ ਵਿਕਾਸ ਹੋਏਗਾ। ਇਸ ਮੌਕੇ ਸਾਬਕਾ ਸਰਪੰਚ ਨਰਿੰਦਰ ਸਿੰਘ ਸੋਨੂੰ, ਅਜਮੇਰ ਸਿੰਘ, ਮੋਹਣ ਸਿੰਘ, ਪੰਚ ਬਲਵਿੰਦਰ ਸਿੰਘ, ਪੰਚ ਮੰਗਲ ਸਿੰਘ, ਸਾਬਕਾ ਪੰਚ ਕੁਲਵੰਤ ਸਿੰਘ,ਪੰਚ ਦਰਸ਼ਨ ਸਿੰਘ, ਨੰਬਰਦਾਰ ਬਲਜਿੰਦਰ ਸਿੰਘ ਟੋਨੀ, ਸ਼ੇਰ ਸਿੰਘ, ਬਿਕਰਮ ਸਿੰਘ ਵਿੱਕੀ, ਹਰਨੇਕ ਸਿੰਘ, ਗੁਰਮੀਤ ਸਿੰਘ, ਗਾਇਕ ਲਖਵੀਰ ਲੱਖਾ ਤੇ ਸਮੂਹ ਪਿੰਡ ਵਾਸੀ ਮੌਜੂਦ ਸਨ।