ਮੁੱਖ ਮੰਤਰੀ ਚੰਨੀ ਨੂੰ ਬਾਵਾ ਨੇ ਸ੍ਰੀ ਹਜੂਰ ਸਾਹਿਬ ਦਾ ਪ੍ਰਸ਼ਾਦ ਅਤੇ ਸਿਰੋਪਾ ਭੇਂਟ ਕੀਤਾ
ਲੁਧਿਆਣਾ, ਬਾਬੂਸ਼ਾਹੀ ਨੈੱਟਵਰਕ, 23 ਸਤੰਬਰ 2021-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਉਨ੍ਹਾਂ ਦੇ ਦਫਤਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀਐਸਆਈਡੀਸੀ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਸ੍ਰੀ ਹਜ਼ੂਰ ਸਾਹਿਬ ਨੰਦੇੜ ਦਾ ਪ੍ਰਸ਼ਾਦ ਤੇ ਸਿਰੋਪਾ ਭੇਟ ਕੀਤਾ । ਬਾਵਾ ਨੇ ਮੁੱਖ ਮੰਤਰੀ ਪੰਜਾਬ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351 ਵੇਂ ਜਨਮ ਦਿਵਸ ਤੇ ਬਾਬਾ ਬੰਦਾ ਬਹਾਦਰ ਭਵਨ ਰਕਬਾ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ।
ਬਾਵਾ ਨੇ ਕਿਹਾ ਕਿ ਸਰਕਾਰ ਦੀ ਦੋ ਦਿਨਾਂ ਦੀ ਕਾਰਗੁਜ਼ਾਰੀ ਬੇਮਿਸਾਲ ਹੈ । ਉਨ੍ਹਾਂ ਕਿਹਾ ਕਿ ਚੰਨੀ ਨੇ ਦੋ ਦਿਨਾਂ ਚ ਜਿਸ ਕਾਰਜਕੁਸ਼ਲਤਾ ਦਾ ਸਬੂਤ ਦਿੱਤਾ ਹੈ, ਉਹ ਉਨ੍ਹਾਂ ਦੀ ਕਾਬਲੀਅਤ ਦਾ ਸਬੂਤ ਹੈ ।ਉਨ੍ਹਾਂ ਕਿਹਾ ਕਿ ਪੰਜਾਬ ਦੇ ਕਾਂਗਰਸੀ ਵਰਕਰਾਂ ਚ ਇਸ ਗੱਲ ਨੂੰ ਲੈ ਕੇ ਵੀ ਬੇਹੱਦ ਖੁਸ਼ੀ ਹੈ ਕਿ ਮੁੱਖ ਮੰਤਰੀ ਪੰਜਾਬ ਖ਼ੁਦ ਵਰਕਰਾਂ ਨੂੰ ਮਿਲ ਰਹੇ ਹਨ ।ਇਸ ਮੌਕੇ ਫਾਊਂਡੇਸ਼ਨ ਹਰਿਆਣਾ ਇਕਾਈ ਦੇ ਪ੍ਰਧਾਨ ਉਮਰਾਓ ਸਿੰਘ ਛੀਨਾ ਵੀ ਮੌਜੂਦ ਸਨ ।