ਹਲਕਾ ਮਾਨਸਾ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਪ੍ਰੇਮ ਅਰੋੜਾ ਵੱਲੋ ਚੋਣ ਮੁਹਿੰਮ ਸ਼ੁਰੂ
ਸੰਜੀਵ ਜਿੰਦਲ, ਬਾਬੂਸ਼ਾਹੀ ਨੈੱਟਵਰਕ
ਮਾਨਸਾ , 23 ਸਤੰਬਰ 2021- ਮਾਨਸਾ ਤੋਂ ਅਕਾਲੀ ਦਲ ਤੇ ਬਸਪਾ ਉਮੀਦਵਾਰ ਪ੍ਰੇਮ ਅਰੋੜਾ ਵੱਲੋ ਚੋਣ ਸਰਗਰਮੀਆਂ ਤੇਜ ਕਰ ਦਿੱਤੀਆਂ ਹਨ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੇ ਮਾਨਸਾ ਦਫਤਰ ਵਿਖੇ ਰੱਖੀ ਇੱਕ ਮੀਟਿੰਗ ਵਿੱਚ ਬਸਪਾ ਦੇ ਸੂਬਾਈ ਆਗੂ ਕੁਲਦੀਪ ਸਿੰਘ ਤੋਂ ਇਲਾਵਾ ਬਸਪਾ ਦੀ ਜਿਲ੍ਹਾ ਲੀਡਰਸ਼ਿਪ ਨੇ ਭਾਗ ਲਿਆ ਇਸ ਮੌਕੇ ਅਕਾਲੀ ਦਲ ਅਤੇ ਬਸਪਾ ਆਗੂਆਂ ਨੇ ਕਿਹਾ ਕਿ ਗਠਜੋੜ ਦੇ ਉਮੀਦਵਾਰ ਪ੍ਰੇਮ ਅਰੋੜਾ ਨੂੰ ਵੱਡੀ ਲੀਡ ਨਾਲ ਜਿਤਾਇਆ ਜਾਵੇਗਾ, ਬਸਪਾ ਆਗੂ ਕੁਲਦੀਪ ਸਿੰਘ ਨੇ ਕਿਹਾ ਕਿ ਕਾਂਗਰਸ ਵੱਲੋਂ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਇੱਕ ਡਰਾਮੇਬਾਜ਼ੀ ਹੈ। ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਬਸਪਾ ਸਰਕਾਰ ਲਿਆਉਣ ਲਈ ਕਾਹਲੇ ਪਏ ਹੋਏ ਹਨ ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਵਿੱਚ 100 ਸੀਟਾਂ ਤੇ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਵੇਗਾ।