ਸਰਕਾਰੀ ਪੌਲੀਟੈਕਨਿਕ ਕਾਲਜ ’ਚ ਅੰਤਰ-ਵਿਭਾਗੀ ਮੁਕਾਬਲੇ ਕਰਵਾਏ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਬਠਿੰਡਾ,24 ਸਤੰਬਰ 2021- ਸਰਕਾਰੀ ਪੌਲੀਟੈਕਨਿਕ ਕਾਲਜ ਬਠਿੰਡਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕਰਵਾਏ ਜਾਂਦੇ ਵੱਖ ਵੱਖ ਮੁਕਾਬਲਿਆਂ ਦੀ ਲੜੀ ਤਹਿਤ ਕਾਲਜ ਦੇ ਸਾਹਿਤਕ ਕਲੱਬ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿਸ਼ੇ ਤੇ ਕੁੁੁੁਇੱਜ ਮੁਕਾਬਲਿਆਂ ਦਾ ਪ੍ਰਬੰਧ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਇਕਬਾਲਜੋਤ ਸਿੰਘ ਨੇ ਪਹਿਲਾ ਸਥਾਨ, ਅਨਮੋਲਦੀਪ ਸਿੰਘ ਨੇ ਦੂਜਾ ਸਥਾਨ ਅਤੇ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਸਾਹਿਤਕ ਕਲੱਬ ਇੰਚਾਰਜ ਸ੍ਰੀਮਤੀ ਮੀਨਾ ਗਿੱਲ, ਲੈਕਚਰਾਰ ਅਤੇ ਸ੍ਰੀਮਤੀ ਜਗਦੀਪ ਕੌਰ, ਲੈਕਚਰਾਰ ਵੱਲੋਂ ਕਰਵਾਏ ਗਏ। ਕਾਲਜ ਦੇ ਲੋਜ਼ੀਕਲ ਰੀਜ਼ਨਿੰਗ ਕਲੱਬ ਵੱਲੋਂ ਲੋਜ਼ੀਕਲ ਰੀਜ਼ਨਿੰਗ ਵਿਸ਼ੇ ਤੇ ਟ੍ਰੇਨਿੰਗ ਵੈਬੀਨਾਰ ਅਤੇ ਕੁਇੱਜ ਮੁਕਾਬਲੇ ਕਰਵਾਏ ਗਏ।
ਇਨ੍ਹਾਂ ਮੁਕਾਬਲਿਆਂ ਵਿੱਚ ਸਿਵਲ ਵਿਭਾਗ ਦੇ ਵਿਦਿਆਰਥੀ ਪੁਨੀਤ ਕੁਮਾਰ ਨੇ ਪਹਿਲਾ, ਆਰਕੀਟੈਕਚਰ ਵਿਭਾਗ ਦੇ ਵਿਦਿਆਰਥੀ ਏਕਨੂਰ ਸਿੰਘ ਨੇ ਦੂਜਾ ਅਤੇ ਮਕੈਨੀਕਲ ਵਿਭਾਗ ਦੇ ਵਿਦਿਆਰਥੀ ਰੋਬਿਨ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਕਲੱਬ ਇੰਚਾਰਜ ਸ੍ਰੀਮਤੀ ਆਸ਼ਾ ਰਾਣੀ, ਲੈਕਚਰਾਰ ਅਤੇ ਸ੍ਰੀਮਤੀ ਸੁਖਸ਼ਮ ਸਿੰਗਲਾ, ਲੈਕਚਰਾਰ ਵੱਲੋਂ ਕਰਵਾਏ ਗਏ। ਕਾਲਜ ਦੇ ਪਿ੍ਰੰਸੀਪਲ ਅਨੁਜਾ ਪੁਪਨੇਜਾ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਕਾਲਜ ਵੱਲੋਂ ਦਸ ਵੱਖੋਂ-ਵੱਖਰੇ ਕਲੱਬਾਂ ਦਾ ਗਠਨ ਕਰਕੇ ਸਹਾਤਿਕ, ਸੱਭਿਆਚਾਰਕ, ਤਕਨੀਕੀ ਅਤੇ ਗੈਰ-ਤਕਨੀਕੀ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਦੇ ਸਲਾਨਾ ਸਮਾਗਮ ਦੌਰਾਨ ਸਮਾਨਿਤ ਵੀ ਕੀਤਾ ਜਾਂਦਾ ਹੈ ਤਾਂ ਕਿ ਬਾਕੀ ਵਿਦਿਆਰਥੀਆਂ ਨੂੰ ਵੀ ਇਸ ਲਈ ਪ੍ਰੇਰਨਾ ਮਿਲੇ। ਉਨ੍ਹਾਂ ਕਲੱਬ ਇੰਚਾਰਜਾਂ ਅਤੇ ਮੈਂਬਰਾਂ ਦਾ ਇਹ ਮੁਕਾਬਲੇ ਕਰਵਾਉਣ ਤੇ ਧੰਨਵਾਦ ਕੀਤਾ। ਕਾਲਜ ਦੇ ਪ੍ਰਧਾਨ ਐਸ.ਆਰ.ਸੀ. ਮਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਲਜ ਵੱਲੋਂ ਭਾਈ ਘਨਈਆ ਜੀ ਦੇ ਬਰਸੀ ਨੂੰ ਸਮਰਪਿਤ ਮਾਨਵ ਸੇਵਾ ਸਕੰਲਪ ਅਧੀਨ ਨਸ਼ਾ ਮੁਕਤੀ ਅਤੇ ਏਡਜ਼ ਅਵੇਅਰਨਸ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਸੰਯੁਕਤ ਰਾਸ਼ਟਰ ਵੱਲੋਂ ਪ੍ਰਮਾਣਿਤ ਏਡਜ਼ ਸਿੱਖਿਆਕ ਸ੍ਰੀ ਨਰਿੰਦਰ ਬੱਸੀ ਨੇ ਆਨ-ਲਾਈਨ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ।