ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ 2 ਗ੍ਰਿਫਤਾਰ
ਗੌਰਵ ਮਾਣਿਕ
ਫਿਰੋਜ਼ਪੁਰ 24 ਸਤੰਬਰ 2021-- ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੀ ਸ਼ਾਮ ਗਸ਼ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਨੰਬਰ 2 ਗੁਰੂਹਰਸਹਾਏ ਵਿਖੇ ਮੌਜ਼ੂਦ ਸੀ ਤਾਂ ਸਾਹਮਣੇ ਤੋਂ ਦੋ ਮੋਨੇ ਨੌਜਵਾਨ ਮੋਟਰਸਾਈਕਲ ਤੇ ਆਉਂਦੇ ਵਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਇਕਦਮ ਮੋਟਰਸਾਈਕਲ ਨੂੰ ਪਿੱਛੇ ਮੋੜਣ ਦੀ ਕੋਸ਼ਿਸ਼ ਕੀਤੀ ਤੇ ਮੋਟਰਸਾਈਕਲ ਸਲਿੱਪ ਹੋਣ ਕਰਕੇ ਦੋਵੇਂ ਜਣੇ ਮੋਟਰਸਾਈਕਲ ਤੋਂ ਡਿੱਗ ਪਏ।
ਪੁਲਿਸ ਪਾਰਟੀ ਵੱਲੋਂ ਦੋਵੇਂ ਮੋਨੇ ਨੌਜਵਾਨਾਂ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਨ੍ਹਾਂ ਨੇ ਆਪਣਾ ਨਾਮ ਗੁਰਵਿੰਦਰ ਸਿੰਘ ਉਰਫ ਸਿਲੰਡਰ ਪੁੱਤਰ ਸੁਰਜੀਤ ਸਿੰਘ ਵਾਸੀ ਕੁਟੀ ਮੋੜ ਗੁਰੂਹਰਸਹਾਏ ਅਤੇ ਅਜੇ ਕੁਮਾਰ ਉਰਫ ਸੁੱਖਾ ਧਵਨ ਪੁੱਤਰ ਵੀਰ ਚੰਦ ਵਾਸੀ ਫਰੀਦਕੋਟ ਰੋਡ ਨੇੜੇ ਬੀਡੀਪੀਓ ਦਫਤਰ ਗੁਰੂਹਰਸਹਾਏ ਦੱਸਿਆ ਤੇ ਜਦ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।