ਰਾਜਾ ਵੜਿੰਗ ਦਾ ਕੈਬਨਿਟ ਵਿੱਚ ਨਾਮ ਪੱਕਾ ਹੋਣ ਤੇ ਕਾਂਗਰਸੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ - ਅਰਸ਼ ਸੱਚਰ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 26 ਸਤੰਬਰ 2021 - ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਕੈਬਨਿਟ ਵਿੱਚ ਨਾਮ ਪੱਕਾ ਹੋਣ ਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਰੀਬੀ ਰਿਸ਼ਤੇਦਾਰ ਅਰਸ਼ ਸੱਚਰ ਨੇ ਕੀਤਾ । ਉਨ੍ਹਾਂ ਕਿਹਾ ਅਮਰਿੰਦਰ ਰਾਜਾ ਵੜਿੰਗ ਨੂੰ ਲੋਕਾਂ ਵੱਲੋਂ ਮਿਲ ਰਹੇ ਪਿਆਰ ਦੀ ਮੇਹਨਤ ਸਦਕਾ ਕੈਬਨਿਟ ਵਿੱਚ ਥਾਂ ਮਿਲੀ ਹੈ ਤੇ ਉਨ੍ਹਾਂ ਨੇ ਕਿਹਾ ਰਾਜਾ ਵੜਿੰਗ ਲੋਕਾਂ ਦੇ ਹਰਮਨ ਪਿਆਰੇ ਨੇਤਾ ਹਨ ਤੇ ਹਮੇਸ਼ਾ ਲੋਕਾਂ ਦੇ ਵਿੱਚ ਹਮੇਸ਼ਾ ਵਿਚਰਦੇ ਹਨ।
ਉਨ੍ਹਾਂ ਨੇ ਕਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ ਤੋ ਬਾਅਦ ਲੋਕਾਂ ਦੇ ਜੋ ਦੁੱਖ ਦਰਦ ਹਨ ਉਹ ਪਹਿਲ ਦੇ ਅਧਾਰ ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਸਾਰੇ ਮਸਲੇ ਹੱਲ ਹੋਣਗੇ।