ਟੋਲ ਪਲਾਜ਼ਾ ਕਾਲਾਝਾੜ ’ਚ ਔਰਤਾਂ ਦੀ ਅਗਵਾਈ ਹੇਠ ਧਰਨਾ
ਦਲਜੀਤ ਕੌਰ ਭਵਾਨੀਗੜ੍ਹ
ਭਵਾਨੀਗੜ੍ਹ, 26 ਸਤੰਬਰ,2021: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਟੌਲ ਪਲਾਜ਼ਾ ਕਾਲਾਝਾੜ ਵਿਖੇ ਲਗਾਏ ਪੱਕੇ ਧਰਨੇ ਦੀ ਅੱਜ ਕਿਸਾਨ ਔਰਤਾਂ ਨੇ ਅਗਵਾਈ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਆਗੂ ਨਵਜੋਤ ਕੌਰ ਚੰਨੋ, ਮਨਜੀਤ ਕੌਰ ਚੰਨੋ ਅਤੇ ਮਨਜੀਤ ਕੌਰ ਰਾਜਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ 27 ਸਤੰਬਰ ਨੂੰ ਭਾਰਤ ਬੰਦ ਦੌਰਾਨ ਤੇ ਬੱਸਾਂ, ਰੇਲ ਅਤੇ ਸਾਰੇ ਕਾਰੋਬਾਰ ਠੱਪ ਹੋ ਰਹਿਣਗੇ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਫਤਿਹਗੜ੍ਹ ਭਾਦਸੋਂ ਅਤੇ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ ਨੇ ਲੋਕਾਂ ਨੂੰ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅਪੀਲ ਕੀਤੀ।