← ਪਿਛੇ ਪਰਤੋ
ਸਿੱਧੂ ਤੋਂ ਬਾਅਦ ਹੁਣ ਗੁਲਜ਼ਾਰ ਇੰਦਰ ਚਾਹਲ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ, 28 ਸਤੰਬਰ 2021 - ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਅਤੇ ਕਾਂਗਰਸ ਦੇ ਖ਼ਜ਼ਾਨਚੀ ਗੁਲਜ਼ਾਰ ਇੰਦਰ ਸਿੰਘ ਚਹਿਲ ਨੇ ਵੀ ਅੱਜ ਆਪਣੇ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਚਹਿਲ ਨੂੰ ਅਜੇ ਕੁਝ ਦਿਨ ਪਹਿਲਾਂ ਹੀ ਪੰਜਾਬ ਕਾਂਗਰਸ ਦਾ ਖ਼ਜ਼ਾਨਚੀ ਨਿਯੁਕਤ ਕੀਤਾ ਸੀ। ਨਵਜੋਤ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨਗੀ ਪਦ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਮਗਰੋਂ ਚਹਿਲ ਨੇ ਵੀ ਖ਼ਜ਼ਾਨਚੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ।
Total Responses : 862