ਮੋਹਾਲੀ: 1 ਕੋਰੋਨਾ ਮਰੀਜ਼ ਸਿਹਤਯਾਬ ਹੋਇਆ, 8 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ ਕਿਸੇ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 28 ਸਤੰਬਰ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 68727 ਮਿਲੇ ਹਨ ਜਿਨ੍ਹਾਂ ਵਿੱਚੋਂ 67629 ਮਰੀਜ਼ ਠੀਕ ਹੋ ਗਏ ਅਤੇ 34 ਕੇਸ ਐਕਟੀਵ ਹਨ । ਜਦਕਿ 1064 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 1 ਮਰੀਜ਼ ਠੀਕ ਹੋਇਆ ਅਤੇ 8 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ਸ਼ਾਮਲ ਹਨ।