ਨਗਰ ਕੌਂਸਲ ਵਲੋਂ ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਪ੍ਰੋਗਰਾਮ ਤਹਿਤ ਕੀਤਾ ਜਾਗਰੂਕ
ਦੀਪਕ ਜੈਨ
ਜਗਰਾਓਂ, 28 ਸਤੰਬਰ 2021 - ਨਗਰ ਕੌਂਸਲ ਜਗਰਾਓਂ ਵਲੋਂ ਪ੍ਰਧਾਨ ਜਤਿੰਦਰਪਾਲ ਰਾਣਾ ਅਤੇ ਕਾਰਜ ਸਾਧਕ ਅਫਸਰ ਪ੍ਰਦੀਪ ਦੌਧਰੀਆ ਦੇ ਦਿਸ਼ਾ ਨਿਰਦੇਸ਼ਾਂ ਉਪਰ ਸੈਨਟਰੀ ਇੰਸਪੈਕਟਰ ਅਨਿਲ ਕੁਮਾਰ ,ਸ਼ਿਆਮ ਕੁਮਾਰ ਅਤੇ ਸੀਐਫ ਸੀਮਾ ਦੀ ਦੇਖ ਰੇਖ ਵਿਚ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ 'ਅਜਾਦੀ ਦਾ ਅੰਮ੍ਰਿਤ ਮਹਾਂਉਤਸਵ ' ਪ੍ਰੋਗਰਾਮ ਤਹਿਤ ਕਚਰਾ ਅਲਗ ਕਰੋ ਸੰਬੰਧੀ ਸਰਗਰਮੀ ਕੀਤੀ ਗਈ। ਇਸ ਪ੍ਰੋਗਰਾਮ ਤਹਿਤ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿਚ ਜਾਕੇ ਸਵੱਛ ਭਾਰਤ ਮੁਹਿੰਮ ਦੀ ਟੀਮ ਵਲੋਂ ਲੋਕਾਂ ਨੂੰ ਸਮਝਾਇਆ ਗਿਆ ਕਿ ਗਿੱਲੇ ਸੁੱਕੇ ਕੁੜੇ ਨੂੰ ਵੱਖ ਵੱਖ ਰੱਖਿਆ ਜਾਵੇ ਅਤੇ ਵੇਸ੍ਟ ਕਲੈਕਟਰ/ਸਫਾਈ ਸੇਵਕਾਂ ਨੂੰ ਵੱਖ ਹੀ ਦਿੱਤਾ ਜਾਵੇ ਤਾਂ ਜੋ ਇਸ ਕੁੜੇ ਦਾ ਸਹੀ ਪ੍ਰਬੰਧ ਕੀਤਾ ਜਾ ਸਕੇ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ ਅਤੇ ਇਸ ਦੌਰਾਨ ਲੋਕਾਂ ਨੂੰ ਸਹੁੰ ਚੁਕਾਈ ਗਈ ਕਿ ਘਰ ਦੇ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਵੱਖ ਰੱਖਿਆ ਜਾਵੇ।