ਮੈਂ ਅਜੇ ਤੱਕ ਨਹੀਂ ਦਿੱਤਾ ਅਸਤੀਫਾ - ਪਰਗਟ ਸਿੰਘ (ਟਾਈਮ-7:26 ਪੀ ਐਮ)
ਚੰਡੀਗੜ੍ਹ, 28 ਸਤੰਬਰ 2021 - ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਖਬਰਾਂ ਸਾਹਮਣੇ ਆ ਰਹੀਆਂ ਕਿ ਹੁਣ ਪਰਗਟ ਸਿੰਘ ਵੀ ਆਪਣਾ ਅਸਤੀਫਾ ਦੇਣਗੇ। ਪਰ ਅਜੇ ਤੱਕ ਉਨ੍ਹਾਂ ਵੱਲੋਂ ਅਸਤੀਫਾ ਨਹੀਂ ਦਿੱਤਾ ਗਿਆ।
ਇਸ ਸਬੰਧੀ ਪ੍ਰਗਟ ਸਿੰਘ ਵੱਲੋਂ ਬਾਬੂਸ਼ਾਹੀ ਨੂੰ ਫੋਨ 'ਤੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਫੋਨ 'ਤੇ ਗੱਲ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਅਜੇ ਆਪਣਾ ਅਸਤੀਫਾ ਨਹੀਂ ਦਿੱਤਾ, ਪਰ ਉਹ ਪਟਿਆਲੇ ਨਵਜੋਤ ਸਿੱਧੂ ਨੂੰ ਮਿਲਣ ਜਾ ਰਹੇ ਹਨ।