ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਬੇਅਦਬੀ ਦੀ ਇਜਾਜਤ ਨ ਦੇਵੇ ਪ੍ਰਸ਼ਾਸਨ - ਸੁਭਾਸ਼ ਸ਼ਰਮਾ
- ਲੋਕਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਤੇ ਮੁੱਕਦਮਾ ਦਰਜ ਹੋਵੇ
- ਭਾਜਪਾ ਜਨਰਲ ਸੱਕਤਰ ਨੇ ਡੀ. ਜੀ. ਪੀ ਨੂੰ ਲਿਖਿਆ ਪੱਤਰ
ਚੰਡੀਗੜ੍ਹ, 12 ਅਕਤੂਬਰ 2021 - ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਡੀ.ਜੀ.ਪੀ ਪੰਜਾਬ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੁਸ਼ਹਿਰੇ ਦੇ ਪਵਿੱਤਰ ਤਿਉਹਾਰ ਦੀ ਬੇਅਦਬੀ ਕਰਨ ਦੀ ਕਿਸੇ ਵੀ ਕੋਸ਼ਿਸ ਨੂੰ ਪ੍ਰਸ਼ਾਸਨ ਵਲੋ ਰੋਕਿਆ ਜਾਵੇ। ਉਹਨਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੇ ਦੁਸ਼ਹਿਰੇ ਵਾਲੇ ਦਿਨ ਰਾਵਣ, ਕੁੰਭਕਰਣ ਅਤੇ ਮੇਘਨਾਥ ਦੀ ਜਗ੍ਹਾ ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ, ਗ੍ਰਹਿਮੰਤਰੀ ਸ਼੍ਰੀ ਅਮਿਤ ਸ਼ਾਹ ਦੇ ਪੁਤਲੇ ਜਲਾਉਣ ਦਾ ਜੋ ਸੱਦਾ ਦਿੱਤਾ ਹੈ, ਉਸ ਨਾਲ ਦੇਸ਼ ਭਰ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ । ਇਸ ਸੱਦੇ ਨਾਲ ਪੰਜਾਬ ਦੀ ਅਮਨ, ਸ਼ਾਂਤੀ ਅਤੇ ਭਾਈਚਾਰੇ ਨੂੰ ਤੋੜਣ ਦੀ ਕੋਸ਼ਿਸ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਇਹਨਾਂ ਨੇਤਾਵਾਂ ਦੇ ਖਿਲਾਫ IPC ਦੀ ਧਾਰਾ 153 A & B , 295A,298 ਅਤੇ 425 ਤਹਿਤ ਮੁੱਕਦਮਾ ਦਰਜ ਕੀਤਾ ਜਾਵੇ।
ਡਾ. ਸ਼ਰਮਾ ਨੇ ਆਪਣੇ ਪੱਤਰ ਵਿੱਚ ਜਿਕਰ ਕਰਦਿਆਂ ਹੋਇਆ ਕਿਹਾ ਕਿ ਭਗਵਾਨ ਰਾਮ ਦੇ ਪ੍ਰਤੀ ਦੇਸ਼ ਦੇ ਕਰੋੜਾਂ ਲੋਕਾਂ ਦੀ ਆਸਥਾ ਹੈ। ਦੁਸ਼ਹਿਰਾ ਭਗਵਾਨ ਰਾਮ ਨਾਲ ਜੁੜਿਆ ਇੱਕ ਪ੍ਰਮੁੱਖ ਤਿਉਹਾਰ ਹੈ ਜਿਸਨੂੰ ਸਾਰੇ ਵਰਗਾਂ ਦੇ ਲੋਕ ਬੜੇ ਧਾਰਮਕ ਸ਼ਰਧਾ ਅਤੇ ਉਤਸਾਹ ਨਾਲ ਮਨਾਉਂਦੇ ਹਨ। ਇਸ ਮੌਕੇ ਤੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਵੀ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਹੀ ਜਲਾਏ ਜਾਂਦੇ ਹਨ। ਇਸ ਧਾਰਮਿਕ ਰਿਵਾਜਾਂ ਨਾਲ ਕਿਸੇ ਵੀ ਪ੍ਰਕਾਰ ਦੀ ਛੇੜਛਾੜ ਧਰਮ ਦੀ ਬੇਅਦਬੀ ਹੋਵੇਗੀ। ਉਹਨ੍ਹਾਂ ਨਾ ਕਿਹਾ ਕਿ ਸੰਵਿਧਾਨ ਦੀ ਧਾਰਾ 19 ਵਿਰੋਧ ਪ੍ਰਦਰਸ਼ਨੀ ਦੀ ਇਜਾਜਤ ਦਿੰਦੀ ਹੈ| ਪਰ ਇਸ ਪਾਬੰਧੀ ਦੇ ਨਾਲ ਕਿ ਕਿਸੇ ਦੇ ਵੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ|
ਡਾ. ਸੁਭਾਸ਼ ਸ਼ਰਮਾ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗ ਕੀਤੀ ਕਿ ਇਸ ਤਿਉਹਾਰ ਦੀ ਪਵਿਤੱਰਤਾ ਨੂੰ ਕਾਇਮ ਰੱਖਣ ਲਈ ਸਭ ਪ੍ਰਕਾਰ ਦੇ ਲੋੜੀਂਦੇ ਪ੍ਰਬੰਧ ਕੀਤੇ ਜਾਣ।