3 ਨਕਲੀ ਇਨਕਮ ਟੈਕਸ ਅਫਸਰ ਗ੍ਰਿਫ਼ਤਾਰ
ਸੰਜੀਵ ਸੂਦ
- ਨਕਲੀ ਸੰਮਨ ਲੈ ਕੇ ਲੁੱਟ ਦੀ ਨੀਅਤ ਨਾਲ ਘਰ ਵਿਚ ਹੋਏ ਸਨ ਦਾਖਲ
- 5 ਹਜ਼ਾਰ ਰੁਪਏ ਦੀ ਕੀਤੀ ਸੀ ਲੁੱਟ
- ਲੁੱਟ ਦੀ ਰਕਮ ਸਮੇਤ ਤਿੰਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ
- ਪੁਲਸ ਵੱਲੋਂ ਕੀਤੀ ਜਾ ਰਹੀ ਹੈ ਜਾਂਚ
ਲੁਧਿਆਣਾ, 12 ਅਕਤੂਬਰ 2021 - ਲੁਧਿਆਣਾ ਦੇ ਸਿਵਾ ਜੀ ਨਗਰ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ 3 ਨੌਜਵਾਨ ਨਕਲੀ ਇੰਸਪੈਕਟਰ ਬਣ ਕੇ ਇਕ ਘਰ ਵਿਚ ਰੇਡ ਕਰਨ ਪਹੁੰਚਦੇ ਹਨ। ਘਰ ਵਾਲਿਆਂ ਨੂੰ ਸ਼ੱਕ ਪੈਣ ਤੇ ਉਹ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹਨ ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਵੱਲੋਂ ਫੜ੍ਹ ਕੇ ਪੁਲਿਸ ਦੇ ਹਵਾਲੇ ਕੀਤਾ ਗਿਆ ਹੈ।
ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੁਧਿਆਣਾ ਨਿਊ ਸ਼ਿਵਾਜੀ ਨਗਰ ਤਿੰਨ ਵਿਅਕਤੀਆਂ ਵੱਲੋਂ ਨਕਲੀ ਇਨਕਮ ਟੈਕਸ ਅਧਿਕਾਰੀ ਬਣ ਕੇ ਨਕਲੀ ਸਾਮਾਨ ਦੇ ਅਧਾਰ ਉਪਰ ਘਰ ਵਿਚ ਦਾਖ਼ਿਲ ਹੋਣ ਦੀ ਕੋਸ਼ਿਸ਼ ਕੀਤੀ ਗਈ ਸੀ । ਜਿਸ ਬਾਰੇ ਇਹ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਣ ਤੇ ਉਨ੍ਹਾਂ ਨੇ ਰੌਲਾ ਪਾਇਆ ਅਤੇ। 2 ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਏ ਜਿਨ੍ਹਾਂ ਵਿਚੋਂ ਇਕ ਵਿਅਕਤੀ ਨੂੰ ਮੌਕੇ ਤੇ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕੀਤਾ।
ਪਰ ਪੁਲਿਸ ਨੇ ਹੁਣ 3 ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੁੱਟ ਹੋਈ 5000 ਵੀ ਬਰਾਮਦ ਕਰ ਲਈ ਗਈ ਹੈ। ਅਤੇ ਇਹ ਏਸੀਪੀ ਸੈਂਟਰਲ ਹਰਸਿਮਰਤ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਜੇਕਰ ਕੋਈ ਅਜਿਹਾ ਸੱਕੀ ਵਿਅਕਤੀ ਆਉਂਦਾ ਹੈ ਤਾਂ ਤੁਰੰਤ ਸਬੰਧਤ ਥਾਣੇ ਨੂੰ ਸੁਚੇਤ ਕਰਨਾ ਚਾਹੀਦਾ ਹੈ।