ਸੂਬੇ ਵਿੱਚ ਖਰੀਦ ਦੇ ਦਸਵੇਂ ਦਿਨ 272949 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
- ਵਿਭਾਗ ਵੱਲੋਂ ਕਿਸਾਨਾਂ ਦੇ 1371.72 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ, 12 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਦਸਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 272949 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਦਸਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 1333545 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 19703 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਦਸਵੇਂ ਦਿਨ 277986 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 1436688 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 1353248 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 1371.72 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।