ਅਮਰਦੀਪ ਕਾਲਜ ਦੀਆਂ ਵਿਦਿਆਰਥਣਾਂ ਜ਼ਿਲ੍ਹੇ ਭਰ ਚੋਂ ਅੱਵਲ
ਰਜਨੀਸ਼ ਸਰੀਨ, ਨਵਾਂਸ਼ਹਿਰ
ਨਵਾਂਸ਼ਹਿਰ -13 ਅਕਤੂਬਰ 2021- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਲਾਨੇ ਗਏ ਪੀ.ਜੀ ਡੀ.ਸੀ.ਏ. ਸਮੈਸਟਰ ਦੂਜਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਗੁਰਜੰਟ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਰਮਨਪ੍ਰੀਤ ਕੌਰ ਸਪੁੱਤਰੀ ਸ੍ਰੀ ਬਲਵੀਰ ਕੌਰ ਵਾਸੀ ਚੱਕਦਾਨਾ ਨੇ 89 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਦਸਵਾਂ ਅਤੇ ਜ਼ਿਲ੍ਹੇ ‘ਚੋ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਵਿਦਿਆਰਥਣ ਸੁਰਿੰਦਰ ਕੌਰ ਸਪੁੱਤਰੀ ਸ੍ਰੀ ਤਰਸੇਮ ਲਾਲ ਵਾਸੀ ਗੁਣਾਚੌਰ ਨੇ 87 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ‘ਚੋਂ ਦੂਸਰਾ ਸਥਾਨ ਅਤੇ ਵਿਦਿਆਰਥਣ ਜਸਪ੍ਰੀਤ ਕੌਰ ਸਪੁੱਤਰੀ ਸ੍ਰੀ ਸੁਰਿੰਦਰ ਸਿੰਘ ਵਾਸੀ ਰਾਏਪੁਰ ਅਰਾਈਆਂ ਨੇ 85 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕਾਲਜ ‘ਚੋ ਤੀਸਰਾ ਸਥਾਨ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ।