ਗੁਰਮੀਤ ਕੌਰ ਆਹਲੂਵਾਲੀਆ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਚਾਰ ਸਕੱਤਰ ਨਿਯੁਕਤ
16 ਅਕਤੂਬਰ ਨੂੰ ਰਕਬਾ ਭਵਨ ਵਿਖੇ ਜਾਣ ਲਈ ਦੁੱਗਰੀ ਤੋਂ ਵੱਡਾ ਜਥਾ ਜਾਵੇਗਾ- ਬਲਜਿੰਦਰ ਕੌਰ ਕੌਂਸਲਰ
ਸਰਕਾਰ 16 ਅਕਤੂਬਰ ਦੀ ਰਾਖਵੀਂ ਛੁੱਟੀ ਨੂੰ ਰੈਗੂਲਰ ਛੁੱਟੀ ਐਲਾਨੇ
ਬਾਬੂਸ਼ਾਹੀ ਨੈੱਟਵਰਕ
ਲੁਧਿਆਣਾ 13ਅਕਤੂਬਰ 2021- ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਮਹਿਲਾ ਵਿੰਗ ਦੀ ਮੀਟਿੰਗ ਬਲਵਿੰਦਰ ਕੌਰ ਕੌਂਸਲਰ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਅੰਤਰਰਾਸ਼ਟਰੀ ਪ੍ਰਧਾਨ ਕਿ੍ਰਸ਼ਨ ਕੁਮਾਰ ਬਾਵਾ ਤੇ ਫਾਊਂਡੇਸ਼ਨ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਮੁੱਖ ਤੌਰ ਤੇ ਸ਼ਾਮਲ ਹੋਏ। ਇਸ ਸਮੇਂ ਬੀਬੀ ਗੁਰਮੀਤ ਕੌਰ ਆਹਲੂਵਾਲੀਆ ਉੱਘੀ ਸਮਾਜ ਸੇਵਕਾ ਤੇ ਫਾਊਂਡੇਸ਼ਨ ਦੀ ਲੰਮੇ ਸਮੇਂ ਤੋਂ ਸੇਵਾ ਕਰ ਰਹੀ ਨੂੰ ਪ੍ਰਚਾਰ ਸਕੱਤਰ ਨਿਯੁਕਤ ਕੀਤਾ ਗਿਆ। ਇਸ ਸਮੇਂ ਡਿੰਪਲ ਕਪੂਰ, ਆਈਨਾ, ਨਰਿੰਦਰਪਾਲ ਕੌਰ ਕੰਗ, ਨੀਲਮ, ਹਰਜੀਤ ਕਲਸੀ, ਇੰਦਰਪ੍ਰੀਤ ਕੌਰ ਅਲੱਗ ,ਵੀਨਾ, ਅਜੀਤ ਸੇਠੀ, ਸ਼ਸ਼ੀ ਸਾਹਿਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਬਾਵਾ ਨੇ ਸਭ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ 351ਵੇਂ ਜਨਮ ਉਤਸਵ ਮੌਕੇ ਰਕਬਾ ਭਵਨ ਆਉਣ ਦਾ ਸੱਦਾ ਦਿੱਤਾ।ਉਨਾਂ ਕਿਹਾ ਕਿ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਸਭ ਮਹਾਨ ਸ਼ਹੀਦਾਂ ਦਾ ਸਤਿਕਾਰ ਕਰਦੀਆਂ ਜਥੇਬੰਦੀਆਂ ਨੂੰ ਮਨਾਉਣਾ ਚਾਹੀਦਾ ਹੈ ਅਤੇ 16 ਅਕਤੂਬਰ ਦੀ ਰਾਖਵੀਂ ਛੁੱਟੀ ਨੂੰ ਰੈਗੂਲਰ ਛੁੱਟੀ ਦਾ ਐਲਾਨ ਸਰਕਾਰ ਨੂੰ ਕਰਨਾ ਚਾਹੀਦਾ ਹੈ।