ਸੂਬੇ ਵਿੱਚ ਖਰੀਦ ਦੇ ਗਿਆਰਵੇਂ ਦਿਨ 312554 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
- ਵਿਭਾਗ ਵੱਲੋਂ ਕਿਸਾਨਾਂ ਦੇ 1740.81 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ, 13 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਗਿਆਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 312554 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਗਿਆਰਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 1645973 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 19829 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਗਿਆਰਵੇਂ ਦਿਨ 331368.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 1768056.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 1665802 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 1740.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।