ਸ਼ਿਲੌਂਗ ਦੇ ਸਿੱਖਾਂ ਦੇ ਮਸਲੇ ਨੂੰ ਲੈ ਕੇ ਸਿਰਸਾ ਮੇਘਾਲਿਆ ਦੇ ਰਾਜਪਾਲ ਨੂੰ ਮਿਲੇ
ਬਾਬੂਸ਼ਾਹੀ ਨੈੱਟਵਰਕ
ਨਵੀਂ ਦਿੱਲੀ, 14 ਅਕਤੂਬਰ 2021-ਦਿੱਲੀ ਸਿੱਖ ਗੁਰਦੁਆਰਾ ਪ੍ਬੰਧਕ ਕਮੇਟੀ ਦੇ ਵਫਦ ਨੇ ਮਨਜਿੰਦਰ ਸਿੰਘ ਸਿਰਸਾ ਦੀ ਅਗਵਾਈ ਹੇਠ ਸ਼ਿਲੌਂਗ ਦੇ ਸਿੱਖਾਂ ਦੇ ਉਜਾਡ਼ੇ ਲੇ ਨੂੰ ਲੈ ਕੇ ਮੇਘਾਲਿਆ ਦੇ ਰਾਜਪਾਲ ਸੱਤਪਾਲ ਮਲਿਕ ਦੇ ਨਾਲ ਮੁਲਾਕਾਤ ਕੀਤੀ। ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਮੇਘਾਲਿਆ ਦੇ ਰਾਜਪਾਲ ਨੇ ਭਰੋਸਾ ਦਿੱਤਾ ਹੈ ਕਿ ਸ਼ਿਲੌਂਗ ਦੇ ਸਿੱਖਾਂ ਦਾ ਉਜਾਡ਼ਾ ਨਹੀਂ ਕੀਤਾ ਜਾਏਗਾ। ਜਿਕਰਯੋਗ ਹੈ ਕਿ ਸ਼ਿਲੌਂਗ ਵਿਖੇ ਸਿੱਖ ਕਈ ਸਾਲਾਂ ਤੋਂ ਲੀਜ਼ ਦੀ ਜ਼ਮੀਨ ਤੇ ਵਸੇ ਹੋਏ ਹਨ ਅਤੇ ਉਨ੍ਹਾਂ ਦੇ ਉਜਾਡ਼ੇ ਦੀ ਗੱਲ ਚੱਲ ਰਹੀ ਸੀ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਹੈ।