ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਪਿੰਡਾਂ ਵਿੱਚ ਜਾਗਰੂਕਤਾ ਸੈਮੀਨਾਰ ਲਗਾਏ
ਬਾਬੂਸ਼ਾਹੀ ਨੈੱਟਵਰਕ
ਗੁਰਦਾਸਪੁਰ, 14 ਅਕਤੂਬਰ 2021- ਸ੍ਰੀਮਤੀ ਰਮੇਸ਼ ਕੁਮਾਰੀ ਜ਼ਿਲ੍ਹਾ ਅਤੇ ਸੈਸ਼ਨ ਜੱਜ –ਕਮ ਚੇਅਰਪਰਸ਼ਨ, ਜ਼ਿਲ੍ਹਾ ਕਾਨੂੰਨੀ ਅਥਾਰਟੀ ਗੁਰਦਾਸਪੁਰ ਦੀ ਦੇਖ ਰੇਖ ਹੇਠ ਅਤੇ ਮੈਡਮ ਨਵਦੀਪ ਕੌਰ ਗਿੱਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਗੁਰਦਾਸਪੁਂਰ ਦੁਆਰਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵੱਲੋ ਭਾਰਤ ਦੇ 75 ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਪੇਨ ਇਡੀਆ ਅਵੈਰਨੈਸ ਐਡ ਆਉਟਰੀਚ ਪ੍ਰੋਗਰਾਮ ਆਜ਼ਾਦੀ ਦਾ ਮਹਾਂਉਤਸਵ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ।
ਇਸ ਸਬੰਧੀ ਜਾਣਕਾਰੀ ਦਿੰਦਿਆ ਮੈਡਮ ਨਵਦੀਪ ਕੌਰ ਗਿੱਲ, ਸਕੱਤਰ ਜ਼ਿਲ੍ਹਾ ਕਾਨੂੰਨੀਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦਸਿਆ ਕਿ ਪਿੰਡਾਂ ਵਿੱਚ ਜਾਗਰੂਕਤਾ ਕਰਨ ਲਈ ਪੈਨਲ ਐਡਵੋਕੇਟਸ ਅਤੇ ਪੀ. ਐਲ .ਵੀਜ ਦੀਆਂ ਟੀਮਾਂ ਭੇਜੀਆ ਗਈਆਂ। ਪੈਨਲ ਐਡਵੋਕੇਟਸ ਅਤੇ ਪੀ ਐਲ ਵੀਜ ਦੀਆਂ 13 ਟੀਮਾ ਦੁਆਰਾ 118 ਪਿੰਡਾਂ ਵਿਚ ਜਾਗਰੂਕਤਾ ਸੈਮੀਨਾਰ ਲਗਾਏ ਗਏ ।ਪਿੰਡਾਂ ਵਿਚ 2539 ਲੋਕਾ ਦੁਆਰਾ ਸੈਮੀਨਾਰ ਲਗਾਏ ਗਏ ਅਤੇ ਲੋਕਾ ਨੂੰ ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਦਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਦੇ ਹੱਕਦਾਰ ਕੌਣ ਹਨ, ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।
ਇਸ ਤੋ ਇਲਾਵਾ ਦਫਤਰ , ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਰਾਮ ਲੀਲਾ ਗਰਾਂਊਡ ਵਿੱਚ 03 ਹੈਲਪ ਡੈਸਕ ਲਗਾਏ ਗਏ ਹਨ । ਇਹ ਡੈਸਕ ਸ੍ਰੀ ਨਾਗਰ ਮੱਲ , ਜੂਨੀਅਰ ਅਸਿਸਟੈਟ ਦੁਆਰਾ ਲਗਾਏ ਗਏ । ਇਸ ਹੈਲਪ ਡੈਸਕ ਵਿੱਚ ਉਨ੍ਹਾਂ ਵੱਲੋ ਮੁਫਤ ਕਾਨੂੰਨੀ ਸਹਾਇਤਾ ਦੀਆਂ ਸਕੀਮਾ ਦੇ ਪੰਫਲੈਟ ਵੰਡੇ ਗਏ ਅਤੇ 225 ਲੋਕਾਂ ਨੂੰ ਜਾਗਰੂਕ ਕੀਤਾ ਗਿਆ ।