ਸਿਹਤ ਵਿਭਾਗ ਨੇ ‘ਵਿਸ਼ਵ ਦ੍ਰਿਸ਼ਟੀ ਦਿਵਸ’ ਮਨਾਇਆ
ਅਸ਼ੋਕ ਵਰਮਾ, ਬਾਬੂਸ਼ਾਹੀ ਨੈੱਟਵਰਕ
ਭਗਤਾ ਭਾਈਕਾ,14ਅਕਤੂਬਰ2021: ਅੱਜ ਸਿਹਤ ਬਲਾਕ ਭਗਤਾ ਭਾਈਕਾ ਅਧੀਨ ਆਉਂਦੀਆ ਵੱਖ ਵੱਖ ਡਿਸਪੈਂਸਰੀਆਂ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਰਾਜਪਾਲ ਸਿੰਘ ਦੀ ਅਗਵਾਈ ਹੇਠ “ਵਿਸ਼ਵ ਦ੍ਰਿਸ਼ਟੀ ਦਿ੍ਰਸ਼ਟੀ ਦਿਵਸ“ ਮਨਾਇਆ ਗਿਆ। ਸਿਹਤ ਬਲਾਕ ਭਗਤਾ ਭਾਈ ਦੇ ਬਲਾਕ ਐਜੂਕੇਟਰ ਸੰਜੀਵ ਸ਼ਰਮਾ ਨੇ ਸਬ ਸੈਂਟਰ ਮਲੂਕਾ ‘ਚ ਜਾਗਰੂਕਤਾ ਦਿਵਸ ਸਬੰਧੀ ਦੱਸਿਆ ਕਿ ਇੲ ਦਿਹਾੜਾ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ , ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਖਾਂ ਦੀ ਚੰਗੀ ਸਿਹਤ ਲਈ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜੀਆਂ ਸ਼ਾਮਲ ਕਰਨ ਦੇ ਨਾਲ ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰਨੀ ਚਾਹੀਦੀ ਹੈ।
ਇਸ ਮੌਕੇ ਕਮਿਊਨਿਟੀ ਹੈਲਥ ਅਫਸਰ ਦਿਲਰਾਜ ਕੌਰ ਨੇ ਕਿਹਾ ਤੰਬਾਕੂਨੋਸ਼ੀ ਅੱਖਾਂ ਅਤੇ ਸਰੀਰ ਦੇ ਵੱਖ ਵੱਖ ਅੰਗਾ ਨੂੰ ਨੁਕਸਾਨ ਪਹੁੰਚਾਉਂਦੀ ਹੈ ਇਸ ਲਈ ਤੰਬਾਕੂ ਪਦਾਰਥਾਂ ਦੀ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਕਿਹਾ ਥਿ ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਦੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਸਹੀ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਂਜ ਤਾਂ ਹਰ ਅੰਗ ਮਨੁੱਖੀ ਸ਼ਰੀਰ ਅਹਿਮ ਹੁੰਦਾ ਹੈ ਪਰ ਅੱਖਾਂ ਦੀ ਆਪਣੀ ਹੀ ਮਹੱਤਤਾ ਹੈ ਜੋ ਢੁੱਕੀਂ ਸਾਂਭ ਸੰਭਾਲ ਵੀ ਮੰਗਦੀਆਂ ਹਨ।
ਸਿਹਤ ਵਰਕਰ ਕੁਲਦੀਪ ਸਿੰਘ ਅਤੇ ਏ ਐਨ ਐਮ ਚਰਨਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਜੇਕਰ ਅੱਖਾਂ ਵਿੱਚ ਕੁੱਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਨਹੀਂ ਪਾਉਣੀ ਅਤੇ ਸਮਾਂ ਸਮਾਂ ਅੱਖਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਕਾਲਾ ਮੋਤੀਆ ਜਾਂ ਮੋਤੀਆ ਬਿੰਦ ਅੱਖਾਂ ਦੀ ਰੌਸ਼ਨੀ ਖਤਮ ਕਰ ਦਿੰਦਾ ਹੈ, ਇਸ ਲਈ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣ ’ਚ ਅਣਗਹਿਲੀ ਨਹੀਂ ਵਰਤਣੀ ਚਾਹੀਦੀ ।ਆਸ਼ਾ ਫੈਸਲੀਟੇਟਰ ਸਿੰਮੀ ਕੌਰ ਨੇ ਡੇਂਗੂ ਅਤੇ ਮਲੇਰੀਆ ਤੋ ਬਚਾਓ ਲਈ ਜਾਗਰੂਕ ਕਰਨ ਦੇ ਨਾਲ ਨਾਲ ਜਾਗਰੂਕਤਾ ਸੰਦੇਸ਼ ਵਾਲੇ ਪਰਚੇ ਵੰਡੇ।