ਐੱਸ ਐੱਮ ਓ ਡਾ ਕਰਨਵੀਰ ਕੌਰ ਸਟਾਫ ਅਤੇ ਆਮ ਲੋਕਾਂ ਨਾਲ ਵਾਰਤਾਲਾਪ ਦੌਰਾਨ
ਜਗਦੀਸ਼ ਥਿੰਦ
ਗੁਰੂ ਹਰਸਹਾਏ / ਫਿਰੋਜ਼ਪੁਰ14 ਅਕਤੂਬਰ ,
ਸਿਵਲ ਸਰਜਨ ਫਿਰੋਜ਼ਪੁਰ ਡਾ.ਰਜਿੰਦਰ ਅਰੋੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਐਚ .ਸੀ ਗੁਰੂਹਰਸਹਾਏ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ.ਕਰਨਵੀਰ ਕੌਰ ਦੀ ਅਗਵਾਈ ਹੇਠ "ਵਿਸ਼ਵ ਦ੍ਰਿਸ਼ਟੀ ਦਿਵਸ" ਮਨਾਇਆ ਗਿਆ।
ਇਸ ਮੌਕੇ ਡਾ.ਕਰਨਵੀਰ ਕੌਰ ਐਸ ਐਮ .ਓ ਨੇ ਦੱਸਿਆ ਕਿ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬੀਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁਸਤ ਰੱਖਣ ਲਈ ਕੁੱਝ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਅੱਖਾਂ ਦੀ ਚੰਗੀ ਸਿਹਤ ਲਈ ਭੋਜਨ ਵਿੱਚ ਹਰੀਆਂ ਪੱਤੇਦਾਰ ਸਬਜ਼ੀਆਂ ਸ਼ਾਮਲ ਕਰਨ ਦੇ ਨਾਲ - ਨਾਲ ਅੱਖਾਂ ਦੀ ਕਸਰਤ ਵੀ ਜ਼ਰੂਰ ਕਰੋ ।
ਤੰਬਾਕੂਨੋਸ਼ੀ ਅੱਖਾਂ ਤੇ ਸ਼ਰੀਰ ਦੇ ਵੱਖ - ਵੱਖ ਅੰਗਾ ਨੂੰ ਨੁਕਸਾਨ ਪਹੁੰਚਾਉਂਦੀ ਹੈ ,
ਇੱਸ ਲਈ ਤੰਬਾਕੂਨੋਸ਼ੀ ਤੋਂ ਗੁਰੇਜ਼ ਕੀਤਾ ਜਾਵੇ ।
ਪੜ੍ਹਨ ਵੇਲੇ ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ।
ਉਹਨਾਂ ਕਿਹਾ ਕਿ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ । ਟੇਲੀਵਿਜਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉੱਚਿਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ ।
ਜੇਕਰ ਅੱਖਾਂ ਵਿੱਚ ਕੁੱਝ ਪੈ ਜਾਵੇ ਜਾਂ ਅੱਖਾਂ ਮੱਚਣ ਤਾਂ ਬਿਨਾਂ ਡਾਕਟਰੀ ਸਲਾਹ ਤੋਂ ਕੋਈ ਵੀ ਦਵਾਈ ਅੱਖਾਂ ਵਿੱਚ ਨਹੀਂ ਪਾਉਣੀ ਚਾਹੀਦੀ । ਨਜਦੀਕ ਜਾਂ ਦੂਰ ਦੀ ਵਸਤੂ ਸਹੀ ਨਾ ਦਿੱਸਣ ਤੇ ਡਾਕਟਰ ਕੋਲੋਂ ਸਮੇਂ -ਸਮੇਂ ਤੇ ਅੱਖਾਂ ਦੀ ਜਾਂਚ ਜਰੂਰ ਕਰਵਾਓ ।
ਕਾਲਾ ਮੋਤੀਆ ਜਾਂ ਮੋਤੀਆ ਬਿੰਦ ਅੱਖਾਂ ਦੀ ਰੌਸ਼ਨੀ ਖੱਤਮ ਕਰ ਦਿੰਦਾ ਹੈ, ਇਸ ਲਈ ਅੱਖਾਂ ਦੀ ਤੁਰੰਤ ਨੇੜਲੇ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਉਣ ਵਿੱਚ ਅਣਗਿਹਲੀ ਨਹੀਂ ਵਰਤਣੀ ਚਾਹੀਦੀ ।
ਇਸ ਮੌਕੇ ਬਿੱਕੀ ਕੌਰ ਬੀ.ਈ.ਈ,ਕੁਲਜੀਤ ਸਿੰਘ ਸਟੈਨੋ,ਹਰਪ੍ਰੀਤ ਸਿੰਘ,ਪਾਰਸ ਮੱਕੜ,ਸਮੂਹ ਏ.ਐਨ ਐਮਜ਼ ਹਾਜ਼ਰ ਸਨ।