ਲਹਿਰਾ ਮੁਹੱਬਤ ਤੇ ਤਲਵੰਡੀ ਸਾਬੋ ਦੇ ਥਰਮਲ ਪਲਾਂਟਾ ਦਾ ਇਕ- ਇਕ ਯੂਨਿਟ ਬੰਦ, ਬਿਜਲੀ ਸੰਕਟ ਹੋਵੇਗਾ ਹੋਰ ਡੂੰਘਾ
ਜਗਤਾਰ ਸਿੰਘ
ਪਟਿਆਲਾ 14 ਅਕਤੂਬਰ 2021: ਪੰਜਾਬ ਨੂੰ ਝੱਲਣਾ ਪੈ ਸਕਦਾ ਵੱਡਾ ਨੁਕਸਾਨ ਕੋਲੇ ਦਾ ਸੰਕਟ ਝੱਲ ਰਹੇ ਪੰਜਾਬ ਲਈ ਬਿਜਲੀ ਦੀ ਪੂਰਤੀ ਕਰਨਾ ਪਾਵਰਕਾਮ ਲਈ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ। ਲਹਿਰਾ ਮੁਹੱਬਤ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਇੱਕ-ਇੱਕ ਯੂਨਿਟ ਮੁੜ ਤੋਂ ਬੰਦ ਹੈ, ਜਿਸ ਕਾਰਨ ਬਿਜਲੀ ਉਤਪਾਦਨ ਵਿੱਚ ਵੱਡੀ ਕਮੀ ਸਾਹਮਣੇ ਆਈ ਹੈ। ਇਨ੍ਹਾਂ ਥਰਮਲਾਂ ਦਾ ਹੀ ਇਕ ਹੋਰ ਯੂਨਿਟ ਪਹਿਲਾਂ ਤੋਂ ਹੀ ਤਕਨੀਕੀ ਕਾਰਨਾਂ ਕਾਰਨ ਬੰਦ ਹਨ। ਜਦਕਿ ਰੋਪੜ ਥਰਮਲ ਪਲਾਂਟ ਦਾ ਯੂਨਿਟ ਨੰਬਰ ਤਿੰਨ ਵਿਚ ਬੰਦ ਹੈ।
ਤਲਵੰਡੀ ਸਾਬੋ ਦੇ 660 ਮੈਗਾਵਾਟ ਦੇ ਦੋ ਯੂਨਿਟ, ਰੋਪੜ ਪਲਾਂਟ ਦਾ 210 ਮੈਗਾਵਾਟ ਦਾ ਇਕ ਯੂਨਿਟ ਅਤੇ ਲਹਿਰਾ ਮੁਹੱਬਤ ਪਲਾਂਟ ਦੇ 210 ਮੈਗਾਵਾਟ ਤੇ 250 ਮੈਗਾਵਾਟ ਵਾਲੇ ਯੂਨਿਟ ਬੰਦ ਹਨ। ਇਨ੍ਹਾਂ ਪਲਾਂਟਾਂ ਦੇ ਯੂਨਿਟ ਬੰਦ ਹੋਣ ਨਾਲ ਪਾਵਰਕਾਮ ਨੇ ਬਿਜਲੀ ਉਤਪਾਦਨ ਵਿੱਚ ਵੱਡੀ ਕਮੀ ਦਰਜ ਕੀਤੀ ਹੈ, ਜਿਸ ਨਾਲ ਸੂਬੇ ਵਿੱਚ ਬਿਜਲੀ ਦੀ ਮੰਗ ਪੂਰੀ ਕਰਨਾ ਹੋਰ ਵੀ ਔਖਾ ਹੋ ਗਿਆ ਹੈ। ਕੋਲੇ ਦੀ ਘਾਟ ਕਰਕੇ ਜਿਥੇ ਇਕ ਪਾਸੇ ਪਾਵਰਕਾਮ ਬਾਹਰੋਂ ਮਹਿੰਗੀ ਬਿਜਲੀ ਖਰੀਦ ਰਿਹਾ ਹੈ ਉਥੇ ਹੀ ਮੰਗ ਪੂਰੀ ਨਾ ਹੋਣ ਕਰਕੇ ਲੋਕਾਂ ਨੂੰ ਪਾਵਰ ਕੱਟਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।