ਸੂਬੇ ਵਿੱਚ ਖਰੀਦ ਦੇ ਬਾਹਰਵੇਂ ਦਿਨ 397056 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
- ਵਿਭਾਗ ਵੱਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ
ਚੰਡੀਗੜ੍ਹ, 14 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਬਾਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 397056 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਖਰੀਦ ਦੇ ਬਾਹਰਵੇਂ ਦਿਨ ਸੂਬੇ ਦੀਆਂ ਮੰਡੀਆਂ ਵਿੱਚ 2038846 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 24012 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਬਾਹਰਵੇਂ ਦਿਨ 401277.50 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਸ੍ਰੀ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 2169334 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2062858 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।
ਉਨਾਂ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਦੇ 2108.82 ਕਰੋੜ ਦੀ ਰਾਸ਼ੀ ਕਲੀਅਰ ਕਰ ਦਿੱਤੀ ਗਈ ਹੈ।