ਰਾਕੇਸ਼ ਕੌਸ਼ਲ ਨੇ ਅੰਮ੍ਰਿਤਸਰ ( ਰੂਰਲ ) ਦੇ ਨਵੇਂ ਐਸ ਐਸ ਪੀ ਦਾ ਸੰਭਾਲਿਆ ਚਾਰਜ
ਕੁਲਵਿੰਦਰ ਸਿੰਘ
ਅੰਮ੍ਰਿਤਸਰ,14 ਅਕਤੂਬਰ, 2021:
ਅੱਜ ਅੰਮ੍ਰਿਤਸਰ ਦੇ ਨਵੇਂ ਐੱਸਐੱਸਪੀ ਦਿਹਾਤੀ ਰਾਕੇਸ਼ ਕੌਸ਼ਲ ਨੇ ਆਪਣਾ ਅਹੁਦਾ ਸੰਭਾਲਿਆ ਇਸ ਤੋਂ ਪਹਿਲਾਂ ਅੰਮ੍ਰਿਤਸਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਨਾ ਸਨ, ਜਿਨ੍ਹਾਂ ਦੀ ਜਗ੍ਹਾ ਤੇ ਰਾਕੇਸ਼ ਕੌਸ਼ਲ ਅੰਮ੍ਰਿਤਸਰ ਦੇ ਐੱਸਐੱਸਪੀ ਵਜੋਂ ਤੈਨਾਤ ਕੀਤੇ ਗਏ ਹਨ l
ਪੁਲਸ ਦੇ ਜਵਾਨਾਂ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦੇ ਕੇ ਸਨਮਾਨਤ ਕੀਤਾ ਗਿਆ ਇਸ ਮੌਕੇ ਅੰਮ੍ਰਿਤਸਰ ਪੁਲੀਸ ਦਿਹਾਤੀ ਦੇ ਅਧਿਕਾਰੀਆਂ ਦੀ ਪੂਰੀ ਟੀਮ ਉਥੇ ਮੌਜੂਦ ਸੀ ਜਿਨ੍ਹਾਂ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਕੀਤਾl ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਕੇਸ਼ ਕੌਸ਼ਲ ਨੇ ਦੱਸਿਆ ਕਿ ਉਹ ਪਹਿਲਾਂ ਬਤੌਰ ਇੰਸਪੈਕਟਰ ਅਤੇ ਫਿਰ ਹੈੱਡਕੁਆਰਟਰ ਅੰਮ੍ਰਿਤਸਰ ਵਿੱਚ ਕੰਮ ਕਰ ਚੁੱਕੇ ਹਨ ਉਨ੍ਹਾਂ ਕਿਹਾ ਕਿ ਗੁਰੂ ਨਗਰੀ ਵਿਚ ਸੇਵਾ ਕਰਨਾ ਉਨ੍ਹਾਂ ਲਈ ਬਹੁਤ ਹੀ ਵੱਡੇ ਭਾਗਾਂ ਵਾਲੀ ਗੱਲ ਹੈ ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਪੁਲਸ ਦਾ ਸਾਥ ਦੇਣ ਤਾਂ ਜੋ ਸਮਾਜ ਵਿੱਚੋਂ ਮਾੜੇ ਅਨਸਰਾਂ ਉੱਤੇ ਕਾਰਵਾਈ ਕੀਤੀ ਜਾ ਸਕੇliਹਾਲਾਂਕਿ ਬੀਐਸਐਫ ਵੱਲੋਂ ਬੀਐਸਐਫ ਦੇ ਅਧਿਕਾਰ ਖੇਤਰ ਵਧਾਏ ਜਾਣ ਬਾਰੇ ਉਨ੍ਹਾਂ ਨੇ ਕੋਈ ਵੀ ਕੁਮੈਂਟ ਕਰਨ ਤੋਂ ਮਨ੍ਹਾ ਕਰ ਦਿੱਤਾ