ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦੁਸਹਿਰੇ ਮੌਕੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ
ਬਾਬੂਸ਼ਾਹੀ ਨੈੱਟਵਰਕ
ਰੂਪਨਗਰ, 15 ਅਕਤੂਬਰ 2021-ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਦੁਸਹਿਰਾ ਤਿਉਹਾਰ ਮੌਕੇ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਤਿਉਹਾਰਾਂ ਨੂੰ ਸਾਰੇ ਵਰਗ ਦੇ ਲੋਕਾਂ ਨੂੰ ਆਪਸ ਵਿਚ ਮਿਲਜੁਲ ਕੇ ਮਨਾਉਣਾ ਚਾਹੀਦਾ ਹੈ। ਜਿਸ ਨਾਲ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਨੌਜਵਾਨ ਵਰਗ ਨੂੰ ਸਮਾਜ ਤੋਂ ਨਵੀਂ ਦਿਸ਼ਾ ਮਿਲਦੀ ਹੈ।
ਸੰਦੋਆ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਿਹਾ ਕਿਸਾਨ ਅੰਦੋਲਨ ਸਫਲਤਾਪੂਰਵਕ ਚੱਲ ਰਿਹਾ ਹੈ ਅਤੇ ਮੇਰੀ ਕਾਮਨਾ ਹੈ ਕਿ ਜਲਦੀ ਹੀ ਕੇਂਦਰ ਸਰਕਾਰ ਨਵੇਂ ਖੇਤੀ ਸੁਧਾਰ ਕਾਨੂੰਨ ਵਾਪਸ ਲੈ ਕੇ ਕਿਸਾਨ ਅੰਦੋਲਨ ਖਤਮ ਕਰਵਾਏ। ਸੰਦੋਆ ਨੇ ਕਿਹਾ ਕਿ ਉਹ ਇਲਾਕੇ ਦੀ ਤਰੱਕੀ ਲਈ ਦਿਨ ਰਾਤ ਲੋਕਾਂ ਦੀ ਸੇਵਾ ਕਰਦੇ ਰਹਿਣਗੇ।