← ਪਿਛੇ ਪਰਤੋ
ਮੁੱਖ ਮੰਤਰੀ ਚੰਨੀ ਨੇ ਬਠਿੰਡਾ ਚ ਡੇਂਗੂ ਮਰੀਜ਼ਾਂ ਦਾ ਹਾਲ ਚਾਲ ਜਾਣਿਆ
ਬਾਬੂਸ਼ਾਹੀ ਨੈੱਟਵਰਕ
ਬਠਿੰਡਾ, 15 ਅਕਤੂਬਰ 2021-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬਠਿੰਡਾ ਦਾ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਮੈਰੀਟੋਰੀਅਸ ਸਕੂਲ ਵਿਖੇ ਸਥਾਪਿਤ ਡੇਂਗੂ ਵਾਰਡ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ। ਮੁੱਖ ਮੰਤਰੀ ਨੇ ਮਰੀਜ਼ਾਂ ਦਾ ਹਾਲ ਚਾਲ ਵੀ ਪੁੱਛਿਆ। ਇਸ ਮੌਕੇ ਵਿੱਤ ਮੰਤਰੀ ਮਨਪ੍ੀਤ ਸਿੰਘ ਬਾਦਲ ਵੀ ਨਾਲ ਸਨ।
Total Responses : 929