ਸੂਬੇ ਵਿੱਚ ਖਰੀਦ ਦੇ ਤੇਹਰਵੇਂ ਦਿਨ 391130.691 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ
ਚੰਡੀਗੜ੍ਹ, 15 ਅਕਤੂਬਰ 2021 - ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਤੇਹਰਵੇਂ ਦਿਨ ਸਰਕਾਰੀ ਏਜੰਸੀਆਂ ਵੱਲੋਂ 391130.691 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ 2428898.691 ਮੀਟ੍ਰਿਕ ਟਨ ਝੋਨਾ ਸਰਕਾਰੀ ਏਜੰਸੀਆਂ ਵਲੋਂ ਅਤੇ 25090 ਮੀਟ੍ਰਿਕ ਟਨ ਮਿਲਰਜ਼ ਵਲੋਂ ਖਰੀਦਿਆ ਗਿਆ ਹੈ। ਉਨਾਂ ਦੱਸਿਆ ਕਿ ਸੂਬੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਤੇਹਰਵੇਂ ਦਿਨ 389055.868 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ।
ਆਸ਼ੂ ਨੇ ਦੱਸਿਆ ਕਿ ਹੁਣ ਤੱਕ ਸੂਬੇ ਵਿੱਚ ਕੁੱਲ 2558389.868 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 2453988.691 ਮੀਟ੍ਰਿਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ।