ਨਵੇਂ ਖੇਤੀ ਕਾਨੂੰਨ ਰੱਦ ਨਾ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ ਕਿਸਾਨ
ਕਮਲਜੀਤ ਸਿੰਘ ਸੰਧੂ, ਬਾਬੂਸ਼ਾਹੀ ਨੈੱਟਵਰਕ
ਬਰਨਾਲਾ, 16 ਅਕਤੂਬਰ 2021- ਕੇਂਦਰ ਸਰਕਾਰ ਖ਼ਿਲਾਫ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਇਕ ਸਾਲ ਤੋਂ ਲਗਾਤਾਰ ਸੰਘਰਸ਼ ਜਾਰੀ ਹੈ । ਜਿੱਥੇ ਕਿਸਾਨ ਦਿੱਲੀ ਦੇ ਬਾਰਡਰਾਂ ਤੇ ਡਟੇ ਹੋਏ ਹਨ, ਉਥੇ ਪੰਜਾਬ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਜਾਰੀ ਹਨ। ਕਿਸਾਨਾਂ ਵੱਲੋਂ ਦੁਸਹਿਰੇ ਦੇ ਤਿਉਹਾਰ ਤੋਂ ਇਕ ਦਿਨ ਬਾਅਦ ਕੇਂਦਰ ਸਰਕਾਰ ਖ਼ਿਲਾਫ਼ ਮੋਦੀ ਅਮਿਤ ਸ਼ਾਹ ਤੇ ਬੀਜੇਪੀ ਆਗੂਆਂ ਦੇ ਪੁਤਲੇ ਫੂਕੇ ਗਏ। ਪੰਜਾਬ ਵਿੱਚ ਬੀਜੇਪੀ ਆਗੂਆਂ ਦੇ ਘਰਾਂ ਮੂਹਰੇ ਚੱਲ ਰਹੇ ਪੱਕੇ ਮੋਰਚਿਆਂ ਰਿਲਾਇੰਸ ਪੰਪਾਂ ਤੇ ਟੋਲ ਪਲਾਜ਼ਿਆਂ ਤੇ ਪੁਤਲੇ ਫੂਕੇ ਗਏ ।
ਅੱਜ ਬਰਨਾਲਾ ਵਿੱਚ ਵੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਦੇ ਘਰ ਅੱਗੇ ਚੱਲ ਰਹੇ ਪੱਕੇ ਮੋਰਚੇ ਚ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਅਤੇ ਮੋਦੀ ਅਮਿਤ ਸ਼ਾਹ ਤੇ ਮਿਸ਼ਰਾ ਦੇ ਪੁਤਲੇ ਸਾੜੇ ਗਏ। ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨਾਂ ਤੋਂ ਇਲਾਵਾ ਕਿਸਾਨ ਔਰਤਾਂ ਨੇ ਵੀ ਭਾਰੀ ਗਿਣਤੀ ਵਿਚ ਹਿੱਸਾ ਲਿਆ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਕਿਸਾਨ ਆਗੂਆਂ ਤੇ ਕਿਸਾਨ ਔਰਤ ਆਗੂਆਂ ਵੱਲੋਂ ਇਹ ਵੀ ਅਹਿਦ ਲਿਆ ਗਿਆ ਕਿ ਜਿਨ੍ਹਾਂ ਚਿਰ ਖੇਤੀ ਨੂੰ ਰੱਦ ਨਹੀਂ ਆਉਂਦੇ ਸ਼ੰਘਰਸ ਲਗਾਤਾਰ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤਿੱਖੇ ਐਕਸ਼ਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਦੇ ਇਸ ਐਕਸ਼ਨ ਨਾਲ ਵੀ ਕੇਂਦਰ ਸਰਕਾਰ ਤੇ ਅਸਰ ਪਏਗਾ। ਇਸ ਮੌਕੇ ਚਮਕੌਰ ਸਿੰਘ ਨੈਣੇਵਾਲ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ, ਗੁਰਚਰਨ ਸਿੰਘ ਬਲਾਕ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ,ਕਮਲਜੀਤ ਕੌਰ ਮਹਿਲਾ ਕਿਸਾਨ ਆਗੂ,ਬਿੰਦਰਪਾਲ ਕੌਰ ਮਹਿਲਾ ਕਿਸਾਨ ਆਗੂ,.ਕਰਮਜੀਤ ਕੌਰ ਮਹਿਲਾ ਕਿਸਾਨ ਆਗੂ ਮੌਜੂਦ ਸਨ।